ਚੋਣ ਕਮਿਸ਼ਨ ਨੂੰ ਚਿੱਠੀ ਭੇਜ ਕੇ ਪਾਬੰਦੀ ਹਟਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਕਰੋਨਾ ਫੈਲਣ ਤੋਂ ਰੋਕਣ ਲਈ ਚੋਣ ਕਮਿਸ਼ਨ ਦੀ ਰੈਲੀਆਂ ’ਤੇ ਪਾਬੰਦੀ ਦੇ ਖਿਲਾਫ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਚਿੱਠੀ ਭੇਜ ਕੇ ਇਹ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ। ਅਕਾਲੀ ਦਲ ਦਾ ਮੰਨਣਾ ਹੈ ਕਿ ਡਿਜ਼ੀਟਲ ਮਾਧਿਅਮ ਨਾਲ ਗਰੀਬ, ਬਜ਼ੁਰਗ ਅਤੇ ਮੋਬਾਇਲ ਨੈਟਵਰਕ ਤੋਂ ਸੱਖਣੇ ਇਲਾਕਿਆਂ ਵਿਚ ਪ੍ਰਚਾਰ ਨਹੀਂ ਕੀਤਾ ਜਾ ਸਕਦਾ।
ਅਕਾਲੀ ਦਲ ਦਾ ਕਹਿਣਾ ਹੈ ਕਿ ਵੱਡੀਆਂ ਰੈਲੀਆਂ ’ਤੇ ਰੋਕ ਲਗਾਉਣਾ ਜਾਇਜ਼ ਹੈ, ਪਰ ਨੁੱਕੜ ਮੀਟਿੰਗਾਂ ’ਤੇ ਲਗਾਈ ਪਾਬੰਦੀ ਤੁਰੰਤ ਹਟਾਉਣੀ ਚਾਹੀਦੀ ਹੈ। ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਉਮੀਦਵਾਰਾਂ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਣ ਲਈ ਨੁੱਕੜ ਮੀਟਿੰਗਾਂ ਜ਼ਰੂਰੀ ਹਨ। ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਲਿਖਿਆ ਕਿ ਉਮੀਦਵਾਰਾਂ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਣ ਲਈ ਛੋਟੀਆਂ ਮੀਟਿੰਗਾਂ ਜ਼ਰੂਰੀ ਹਨ।