ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਵੱਡੀ ਸਿਆਸੀ ਝਟਕਾ
ਫਗਵਾੜਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਮਾਨ ਨੇ ਅੱਜ ਕਾਂਗਰਸ ਪਾਰਟੀ ਨੂੰ ਛੱਡਣ ਦਾ ਐਲਾਨ ਕਰ ਦਿੱਤਾ। ਡਾ. ਬੀ.ਆਰ. ਅੰਬੇਡਕਰ ਪੋਸਟ ਮੈਟਿ੍ਰਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਕਾਂਗਰਸ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਨੂੰ ਵੀ ਛੱਡ ਦਿੱਤਾ।
ਜ਼ਿਕਰਯੋਗ ਹੈ ਕਿ ਜੋਗਿੰਦਰ ਸਿੰਘ ਮਾਨ 1985, 1992 ਤੇ 2002 ’ਚ ਫਗਵਾੜਾ ਤੋਂ ਵਿਧਾਇਕ ਰਹੇ ਹਨ। ਇਸਦੇ ਨਾਲ ਹੀ ਜੋਗਿੰਦਰ ਸਿੰਘ ਮਾਨ ਪੰਜਾਬ ਵਿੱਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ’ਚ ਮੰਤਰੀ ਵੀ ਰਹੇ। ਜੋਗਿੰਦਰ ਸਿੰਘ ਮਾਨ ਨੇ ਭਰੇ ਮਨ ਨਾਲ ਕਿਹਾ ਕਿ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਵਰਗੇ ਅਮੀਰਾਂ, ਮਹਾਰਾਜਿਆਂ ਤੇ ਮੌਕਾਪ੍ਰਸਤਾਂ ਵਲੋਂ ਪੋਸਟ ਗਰੈਜੂਏਟ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਨੂੰ ਪਨਾਹ ਦੇਣ ਦੀ ਵਜ੍ਹਾ ਨਾਲ ਉਨ੍ਹਾਂ ਦੀ ਜ਼ਮੀਰ ਇਜ਼ਾਜ਼ਤ ਨਹੀਂ ਦਿੰਦੀ ਕਿ ਉਹ ਹੁਣ ਕਾਂਗਰਸ ਪਾਰਟੀ ਵਿਚ ਰਹਿਣ। ਪੰਜਾਬ ਕਾਂਗਰਸ ਲਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਵੱਡਾ ਸਿਆਸੀ ਝਟਕਾ ਮੰਨਿਆ ਜਾ ਰਿਹਾ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …