ਕਿਹਾ – ਹਾਲਾਤ ਦੇਖ ਕੇ ਲੱਗਦਾ ਹੈ ਸਿੱਧੂ ਕਾਂਗਰਸ ’ਚੋਂ ਬਾਗੀ ਹੋ ਸਕਦੈ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਅਸੀਂ ਬਦਲਾਖੋਰੀ ਦੀ ਰਾਜਨੀਤੀ ਨਹੀਂ ਕਰਾਂਗੇ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਸਿਰ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਤੇ ਪੰਜਾਬ ਦੀ ਅਬਾਦੀ ਤਿੰਨ ਕਰੋੜ ਹੈ ਜਿਸ ਦਾ ਮਤਲਬ ਪੰਜਾਬ ਦੇ ਹਰ ਇਨਸਾਨ ; ਇੱਕ ਲੱਖ ਰੁਪਏ ਦਾ ਕਰਜ਼ਾ ਹੈ ਅਤੇ ਹੁਣ ਜੋ ਵੀ ਬੱਚਾ ਜੰਮੇਗਾ ਉਹ ਇਕ ਲੱਖ ਰੁਪਏ ਦਾ ਕਰਜਈ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਰ ਲਗਾਤਾਰ ਕਰਜ਼ਾ ਚੜ੍ਹ ਰਿਹਾ ਹੈ ਪ੍ਰੰਤੂ ਇਥੋਂ ਦੇ ਲੀਡਰ ਦਿਨ ਪ੍ਰਤੀ ਦਿਨ ਅਮੀਰ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਲੀਡਰਾਂ ਦੀਆਂ ਟਰਾਂਸਪੋਰਟਾਂ ਵਿੱਚ ਬੱਸਾਂ ਦਾ ਵਾਧਾ ਹੋ ਰਿਹਾ ਹੈ ਅਤੇ ਜਦੋਂ ਲੋਕਾਂ ਦੀ ਵਾਰੀ ਆਉਂਦੀ ਹੈ ਤਾਂ ਕਿਹਾ ਜਾਂਦਾ ਹੈ ਕਿ ਖ਼ਜ਼ਾਨਾ ਖਾਲੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਕਈ ਵਿਭਾਗਾਂ ਵਿੱਚ ਮਾਫੀਆ ਚੱਲ ਰਿਹਾ। ਪੰਜਾਬ ਦੇ ਕੁੱਝ ਵਿਭਾਗ ਅਜਿਹੇ ਹਨ ਜਿਵੇਂ ਟਰਾਂਸਪੋਰਟ, ਅਕਸਾਈਜ ਤੇ ਰੇਤ ਮਾਫੀਆ ਜਿਨ੍ਹਾਂ ਵਿੱਚ ਹੋ ਰਹੀ ਪੈਸੇ ਦੀ ਲੀਕੇਜ ਨੂੰ ਰੋਕਣ ਦੀ ਲੋੜ ਹੈ ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਰੋਕਿਆ ਜਾਵੇਗਾ ਅਤੇ ਇਸ ਦਾ ਮੂੰਹ ਪੰਜਾਬ ਦੇ ਸਰਕਾਰੀ ਖਜ਼ਾਨੇ ਵੱਲ ਕੀਤਾ ਜਾਵੇਗਾ। ਇਸ ਮੌਕੇ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਬਾਰੇ ਗੱਲ ਕਰਦਿਆਂ ਕਿਹਾ ਕਿ ‘ਹਾਲਾਤ ਦੇਖ ਕੇ ਲੱਗ ਰਿਹੈ ਕਿ ਨਵਜੋਤ ਸਿੱਧੂ ਬਾਗੀ ਹੁੰਦੇ ਜਾ ਰਹੇ ਨੇ’।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …