ਕਿਹਾ : ਤੁਮ ਸਲਾਮਤ ਰਹੋ ਕਿਆਮਤ ਤੱਕ, ਔਰ ਖੁਦਾ ਕਰੇ ਕਿ ਕਿਆਮਤ ਨਾ ਹੋ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਪੰਜਾਬ ’ਚ ਹੋਈ ਕੁਤਾਹੀ ਸਬੰਧੀ ਆਖਰਕਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਫਸੋਸ ਜ਼ਾਹਰ ਕੀਤਾ ਹੈ। ਕੋਵਿਡ ਸਬੰਧੀ ਹੋਈ ਪ੍ਰਧਾਨ ਮੰਤਰੀ ਦੀ ਮੁੱਖ ਮੰਤਰੀਆਂ ਨਾਲ ਵਰਚੂਅਲ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਹਮਣੇ-ਸਾਹਮਣੇ ਹੋਏ। ਇਸੇ ਦੌਰਾਨ ਚੰਨੀ ਨੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਕਾਮਯਾਬ ਨਾ ਹੋਣ ’ਤੇ ਅਫਸੋਸ ਜ਼ਾਹਰ ਕੀਤਾ। ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕਰਦੇ ਹੋਏ ਕਿਹਾ ਕਿ, ‘ਤੁਮ ਸਲਾਮਤ ਰਹੋ ਕਿਆਮਤ ਤੱਕ, ਔਰ ਖੁਦਾ ਕਰੇ ਕਿ ਕਿਆਮਤ ਨਾ ਹੋ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਤੁਸੀਂ ਸਾਡੇ ਲਈ ਸਤਿਕਾਰਯੋਗ ਹੋ। ਤੁਸੀਂ ਪੰਜਾਬ ਆਏ ਸੀ, ਤੁਹਾਡੀ ਪੰਜਾਬ ਫੇਰੀ ਦੌਰਾਨ ਜੋ ਹੋਇਆ, ਉਸ ਦੇ ਲਈ ਸਾਨੂੰ ਦੁੱਖ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਤਨਜ ਕੱਸਦੇ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੋਈ ਕੁਤਾਹੀ ਨਹੀਂ ਹੋਈ। ਕਿਸੇ ਨੇ ਕੰਕਰ ਤੱਕ ਨਹੀਂ ਸੁੱਟਿਆ ਅਤੇ ਇਹ ਸਭ ਸਿਰਫ ਚੋਣਾਂ ਜਿੱਤਣ ਲਈ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੋਈ ਕੁਤਾਹੀ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ ਅਤੇ ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਲਈ ਸਾਬਕਾ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਪੰਜ ਮੈਂਬਰੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਹੈ।
Home / ਪੰਜਾਬ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਫਸੋਸ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …