ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਹੋਏ ਗੋਲਡੀ
ਚੰਡੀਗੜ੍ਹ/ਬਿਊਰੋ ਨਿਊਜ਼
ਸੀਨੀਅਰ ਕਾਂਗਰਸੀ ਆਗੂ ਤੇ ਗੜ੍ਹਸ਼ੰਕਰ ਤੋਂ ਦੋ ਵਾਰ ਐਮ.ਐਲ.ਏ ਰਹੇ, ਲਵ ਕੁਮਾਰ ਗੋਲਡੀ ਅੱਜ ਆਪਣੇ ਸੈਂਕੜੇ ਸਮਰਥਕਾਂ ਸਣੇ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ। ਕੈਪਟਨ ਪਾਰਟੀ ’ਚ ਸ਼ਾਮਲ ਹੋਣ ਮੌਕੇ ਗੋਲਡੀ ਨੇ ਕਿਹਾ ਕਿ ਉਨ੍ਹਾਂ ਦਾ ਹਮੇਸ਼ਾਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਤੇ ਭਰੋਸਾ ਰਿਹਾ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਭਰੋਸੇ ’ਚ ਲੈਣ ਤੋਂ ਬਾਅਦ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਗੋਲਡੀ ਨੇ ਕਿਹਾ ਕਿ ਪੰਜਾਬ ਨੂੰ ਕੈਪਟਨ ਅਮਰਿੰਦਰ ਦੀ ਅਗਵਾਈ ਦੀ ਲੋੜ ਹੈ, ਕਿਉਂਕਿ ਉਨ੍ਹਾਂ ਤੋਂ ਬਾਅਦ ਆਏ ਜ਼ਿਆਦਾਤਰ ਆਗੂ ਪੂਰੀ ਤਰ੍ਹਾਂ ਫੇਲ੍ਹ ਰਹੇ ਹਨ।
ਇਸ ਮੌਕੇ ਗੋਲਡੀ ਦਾ ਪਾਰਟੀ ਚ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਇਕ ਸੰਦੇਸ਼ ਜ਼ਰੀਏ ਕਿਹਾ ਕਿ ਗੋਲਡੀ ਗੜ੍ਹਸ਼ੰਕਰ ਦੇ ਬਹੁਤ ਹੀ ਸਤਿਕਾਰਯੋਗ ਸਿਆਸੀ ਪਰਿਵਾਰ ਤੋਂ ਹਨ, ਜਿਨ੍ਹਾਂ ਦਾ ਦੇਸ਼ ਦੀ ਆਜ਼ਾਦੀ ਤੇ ਸੂਬੇ ਦੀ ਭਲਾਈ ’ਚ ਬਹੁਤ ਵੱਡਾ ਯੋਗਦਾਨ ਰਿਹਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਗੋਲਡੀ ਨੂੰ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਵੇਗਾ।
Check Also
ਪ੍ਰਵੇਸ਼ ਵਰਮਾ ਦੇ ਬਿਆਨ ਲਈ ਅਮਿਤ ਸ਼ਾਹ ਮੰਗਣ ਦੇਸ਼ ਤੋਂ ਮੁਆਫੀ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੇ ਬਿਆਨ ਨੂੰ ਦੱਸਿਆ ਖਤਰਨਾਕ ਨਵੀਂ …