ਪੰਜਾਬ ’ਚ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਵਿਚ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਦਾ ਵੀ ਸਿੱਧੂ ਨੇ ਸਵਾਗਤ ਕੀਤਾ। ਇਸ ਮੌਕੇ ਨਵਜੋਤ ਸਿੱਧੂ ਨੇ ‘ਆਪ’ ਵਲੋਂ ਪੰਜਾਬ ਚੋਣਾਂ ਲਈ ਐਲਾਨੇ ਉਮੀਦਵਾਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਕਾਂਗਰਸ ਦੀ ਸਾਰੀ ਜੂਠ ਹੈ।
ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਏਜੰਡੇ ’ਤੇ ਚੋਣਾਂ ਲੜਨ ਜਾ ਰਹੀ ਹੈ। ਅਸੀਂ ਅਰਵਿੰਦ ਕੇਜਰੀਵਾਲ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਲੌਲੀਪੌਪ ਨਹੀਂ ਦਿਆਂਗੇ। ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਮਾਡਲ ਦੇ ਤਹਿਤ ਹੀ ਪੰਜਾਬ ਦੇ ਲੋਕਾਂ ਨੂੰ ਕਈ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸਿੱਧੂ ਨੇ ਫਿਰ ਕਿਹਾ ਕਿ ਪੰਜਾਬ ਵਿਚ ਪੜ੍ਹਾਈ ਨੂੰ ਲੈ ਕੇ ਕੁੜੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ।