Breaking News
Home / ਭਾਰਤ / ਪੰਜਾਬ ਵਿਚ ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਵਿਚ ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਸੂਬੇ ਦੇ ਲੋਕਾਂ ਅਤੇ ਸਿਆਸੀ ਪਾਰਟੀਆਂ ਦੀ ਮੰਗ ’ਤੇ ਚੋਣ ਕਮਿਸ਼ਨ ਨੇ ਲਿਆ ਫ਼ੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਦੀ ਤਰੀਕ 14 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਵੋਟਾਂ ਦੀ ਤਰੀਕ 14 ਫਰਵਰੀ ਤੋਂ ਅੱਗੇ ਪਾਉਣ ਦੀ ਕੀਤੀ ਗਈ ਮੰਗ ’ਤੇ ਚੋਣ ਕਮਿਸ਼ਨ ਨੇ ਵਿਚਾਰ ਕੀਤੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਇਕ ਮੀਟਿੰਗ ਤੋਂ ਬਾਅਦ ਪੰਜਾਬ ’ਚ ਚੋਣਾਂ ਹੁਣ 20 ਫਰਵਰੀ ਨੂੰ ਕਰਵਾਉਣ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਹੋਰ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਸੀ ਕਿ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਦੇ ਲੱਖਾਂ ਸ਼ਰਧਾਲੂ ਵਾਰਾਣਸੀ ਜਾਣਗੇ ਜਿਸ ਕਾਰਨ ਉਹ 14 ਫਰਵਰੀ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਹੀਂ ਕਰ ਸਕਣਗੇ। ਇਸ ਗੱਲ ਨੂੰ ਧਿਆਨ ਵਿਚ ਰੱਖਦੇ ਹੋਏ ਵੋਟਾਂ ਦੀ ਤਰੀਕ ਅੱਗੇ ਪਾਈ ਜਾਵੇ ਤਾਂ ਜੋ ਇਹ ਸ਼ਰਧਾਲੂ ਵੀ ਆਪਣੀ ਵੋਟ ਪਾ ਸਕਣ। ਚੋਣ ਕਮਿਸ਼ਨ ਦੇ ਨਵੇਂ ਸ਼ਡਿਊਲ ਅਨੁਸਾਰ ਹੁਣ ਨੋਟੀਫਿਕੇਸ਼ਨ 25 ਜਨਵਰੀ ਨੂੰ ਹੋਵੇਗਾ ਅਤੇ ਨਾਮਜ਼ਦਗੀਆਂ 1 ਫਰਵਰੀ ਤੋਂ ਹੋਣਗੀਆਂ। ਨਾਮਜ਼ਦਗੀ ਕਾਗਜ਼ਾਂ ਦੀ ਜਾਂਚ 3 ਫਰਵਰੀ ਨੂੰ ਅਤੇ ਨਾਮਜ਼ਦਗੀ ਪੱਤਰਾਂ ਦੀ ਵਾਪਸੀ 4 ਫਰਵਰੀ ਨੂੰ ਹੋਵੇਗੀ। ਇਸੇ ਦੌਰਾਨ ਵੋਟਾਂ 20 ਫਰਵਰੀ ਨੂੰ ਪੈਣਗੀਆਂ ਅਤੇ ਨਤੀਜੇ 10 ਮਾਰਚ ਨੂੰ ਹੀ ਆਉਣਗੇ।

 

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …