Breaking News
Home / ਪੰਜਾਬ / ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਸਰਵਣ ਸਿੰਘ ਫਿਲੌਰ ਨੂੰ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿਆਂਗੇ : ਸੁਖਦੇਵ ਸਿੰਘ ਢੀਂਡਸਾ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ। ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਨਸ਼ਿਆਂ ਦੇ ਮਾਮਲੇ ਵਿੱਚ ਨਾਮ ਆਉਣ ਤੋਂ ਬਾਅਦ ਕੁੱਝ ਸਮਾਂ ਪਹਿਲਾਂ ਸਰਵਣ ਸਿੰਘ ਫਿਲੌਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਅੱਜ ਉਹ ਕਾਂਗਰਸ ਨੂੰ ਅਲਵਿਦਾ ਆਖ ਕੇ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ ਹਨ। ਇਹ ਐਲਾਨ ਉਨ੍ਹਾਂ ਮੁਹਾਲੀ ਵਿਖੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਕੱਤਰ ਜਨਰਲ ਰਣਜੀਤ ਸਿੰਘ ਤਲਵੰਡੀ ਦੀ ਮੌਜੂਦਗੀ ਵਿੱਚ ਕੀਤਾ। ਇਸ ਮੌਕੇ ਉਨ੍ਹਾਂ ਦੇ ਪੁੱਤਰ ਦਮਨਜੀਤ ਸਿੰਘ ਤੇ ਹੋਰ ਸਮਰਥਕ ਵੀ ਹਾਜ਼ਰ ਸਨ। ਢੀਂਡਸਾ ਨੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਫਿਲੌਰ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਢੀਂਡਸਾ ਨੇ ਕਿਹਾ ਕਿ ਫਿਲੌਰ ਦੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਵਧੇਰੇ ਮਜ਼ਬੂਤ ਹੋਵੇਗਾ।

 

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …