Breaking News
Home / ਪੰਜਾਬ / ਮਜੀਠੀਆ ਤੀਜੀ ਵਾਰ ‘ਸਿੱਟ’ ਅੱਗੇ ਹੋਏ ਪੇਸ਼

ਮਜੀਠੀਆ ਤੀਜੀ ਵਾਰ ‘ਸਿੱਟ’ ਅੱਗੇ ਹੋਏ ਪੇਸ਼

ਡਰੱਗ ਤਸਕਰੀ ਮਾਮਲੇ ’ਚ ਘਿਰੇ ਹੋਏ ਹਨ ਬਿਕਰਮ ਮਜੀਠੀਆ
ਮੁਹਾਲੀ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਮਾਮਲੇ ਵਿੱਚ ਮੁਹਾਲੀ ’ਚ ਤੀਜੀ ਵਾਰ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਦੇ ਨਾਲ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿੱਚ ਪਹੁੰਚੇ। ਦੱਸਿਆ ਗਿਆ ਹੈ ਕਿ ਲੰਘੇ ਕੱਲ੍ਹ ਵੀ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ ਸੀ। ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਾ ਤਸਕਰੀ ਦੇ ਮਾਮਲੇ ’ਚ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਸਨ ਅਤੇ ਪੰਜਾਬ ਪੁਲਿਸ ਉਸ ਨੂੰ ਗਿ੍ਰਫਤਾਰ ਕਰਨ ਲਈ ਛਾਪੇ ਵੀ ਮਾਰਦੀ ਰਹੀ ਸੀ। ਇਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ ਅੱਜ ਉਹ ਤੀਜੀ ਵਾਰ ਸਿੱਟ ਦੇ ਸਾਹਮਣੇ ਪੇਸ਼ ਹੋਏ ਹਨ।

 

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …