ਅਰਵਿੰਦ ਕੇਜਰੀਵਾਲ ਮੁਹਾਲੀ ’ਚ ਪਹੁੰਚ ਕੇ ਕਰਨਗੇ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਭਲਕੇ ਮੰਗਲਵਾਰ ਨੂੰ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਚਿਹਰੇ ਦੇ ਨਾਂ ਦਾ ਐਲਾਨ ਕਰਨ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਭਲਕੇ ਮੁਹਾਲੀ ਪਹੁੰਚ ਰਹੇ ਹਨ।
ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਪੰਜਾਬ ’ਚ ਕੋ-ਇੰਚਾਰਜ ਰਾਘਵ ਚੱਢਾ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁਹਾਲੀ ਪਹੁੰਚ ਰਹੇ ਹਨ ਅਤੇ ਭਲਕੇ ਮੰਗਲਵਾਰ ਨੂੰ 12 ਵਜੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਰਾਘਵ ਚੱਢਾ ਨੇ ਕਾਂਗਰਸ ਪਾਰਟੀ ’ਤੇ ਜੰਮ ਕੇ ਸਿਆਸੀ ਨਿਸ਼ਾਨੇ ਸਾਧੇ।