ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ’ਤੇ ਕਸਿਆ ਤਨਜ਼
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਲਈ ਭਗਵੰਤ ਮਾਨ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਐਲਾਨ ਨਾਲ ‘ਆਪ’ ਨੇ ਆਪਣੀ ‘ਸ਼ਰਾਬ ਨੀਤੀ’ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਦਾ ਫੈਸਲਾ ਜਨਤਾ ਦੀਆਂ ਵੋਟਾਂ ਨਾਲ ਹੁੰਦਾ ਹੈ, ਨਾ ਕਿ ਮਿਸਡ ਕਾਲਾਂ ਰਾਹੀਂ। ਚੁੱਘ ਨੇ ਕਿਹਾ ਕਿ ਪੰਜਾਬ ਦੇ ਲੋਕ ਫੈਸਲਾ ਕਰਨਗੇ ਕਿ ਕਿਸ ਨੂੰ ਹੀਰੋ ਬਣਾਉਣਾ ਹੈ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ’ਤੇ ਸ਼ਰਾਬ ਪੀਣ ਦਾ ਆਦੀ ਹੋਣ ਦੇ ਆਰੋਪ ਲੱਗਦੇ ਰਹੇ ਹਨ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …