ਕੇਜਰੀਵਾਲ ਨੇ ਕਿਹਾ : ਚੰਨੀ ਪਰਿਵਾਰ ਸਣੇ ਰੇਤ ਮਾਈਨਿੰਗ ’ਚ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਰੇਤ ਦੀ ਨਜਾਇਜ਼ ਮਾਈਨਿੰਗ ਮਾਮਲੇ ’ਚ ਪੰਜਾਬ ’ਚ ਛਾਪੇਮਾਰੀ ਕੀਤੀ ਹੈ। ਈਡੀ ਦੀ ਟੀਮ ਨੇ ਰੇਤ ਮਾਫੀਆ ਭੁਪਿੰਦਰ ਸਿੰਘ ਹਨੀ ਦੇ ਮੋਹਾਲੀ ਸਥਿਤ ਹੋਮ ਲੈਂਡ ਹਾਈਟ ਸਮੇਤ ਉਸ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ। ਭੁਪਿੰਦਰ ਸਿੰਘ ਹਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਰੀਬੀ ਰਿਸ਼ਤੇਦਾਰ ਹੈ। ਈਡੀ ਨੇ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਸਥਿਤ ਭੁਪਿੰਦਰ ਸਿੰਘ ਦੇ ਘਰ ’ਤੇ ਵੀ ਛਾਪਾ ਮਾਰਿਆ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਨੂੰ ਸਿਆਸੀ ਹਲਕਿਆਂ ’ਚ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸੇ ਦੌਰਾਨ ਈਡੀ ਦੀ ਟੀਮ ਨੇ ਪਠਾਨਕੋਟ ’ਚ ਵੀ ਦੋ ਕਾਰੋਬਾਰੀਆਂ ਦੇ ਟਿਕਾਣਿਆਂ ’ਤੇ ਵੀ ਛਾਪੇਮਾਰੀ ਕੀਤੀ ਹੈ।
ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਾਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਲੋਚਨਾ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਚੰਨੀ ਪਰਿਵਾਰ ਸਮੇਤ ਰੇਤ ਦੀ ਨਜਾਇਜ਼ ਮਾਈਨਿੰਗ ਵਿਚ ਸ਼ਾਮਲ ਹੈ।
Home / ਪੰਜਾਬ / ਨਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …