ਬਿਕਰਮ ਮਜੀਠੀਆ ਦੀ ਅੰਤਰਿਮ ਜ਼ਮਾਨਤ 24 ਜਨਵਰੀ ਤਕ ਰਹੇਗੀ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਤਸਕਰੀ ਮਾਮਲੇ ਵਿਚ ਘਿਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਤਰਿਮ ਜ਼ਮਾਨਤ 24 ਜਨਵਰੀ ਤੱਕ ਜਾਰੀ ਰਹੇਗੀ। ਅੱਜ ਮੰਗਲਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਇਹ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮਜੀਠੀਆ ਲੰਘੇ ਕੱਲ੍ਹ ਵੀ ਜਾਂਚ ਟੀਮ ਅੱਗੇ ਪੇਸ਼ ਹੋਏ ਸਨ ਤੇ ਉਨ੍ਹਾਂ ਤੋਂ ਪੁੱਛ ਗਿੱਛ ਕੀਤੀ ਗਈ ਸੀ। ਮਜੀਠੀਆ ਖ਼ਿਲਾਫ਼ ਮੋਹਾਲੀ ’ਚ ਐੱਨਡੀ ਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ ਤੇ ਕਿਹਾ ਸੀ ਕਿ ਉਨ੍ਹਾਂ ਖ਼ਿਲਾਫ਼ ਇਹ ਕੇਸ ਸਿਆਸੀ ਮੰਦਭਾਵਨਾ ਤੇ ਰੰਜ਼ਿਸ਼ ਤਹਿਤ ਹੀ ਸੂਬੇ ’ਚ ਹਾਕਮ ਕਾਂਗਰਸ ਸਰਕਾਰ ਵਲੋਂ ਦਰਜ ਕੀਤਾ ਗਿਆ ਹੈ। ਮੋਹਾਲੀ ਜ਼ਿਲ੍ਹਾ ਅਦਾਲਤ ਵਲੋਂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰਨ ਤੋਂ ਬਾਅਦ ਮਜੀਠੀਆ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ ਜਿੱਥੋਂ ਉਨ੍ਹਾਂ ਨੂੰ ਸ਼ਰਤਾਂ ਤਹਿਤ ਜ਼ਮਾਨਤ ਮਿਲ ਗਈ ਸੀ। ਹਾਈਕੋਰਟ ਨੇ ਅੱਜ ਮਜੀਠੀਆ ਦੀ ਅਗਾਊਂ ਜ਼ਮਾਨਤ ’ਚ ਵਾਧਾ ਕਰਕੇ ਸੁਣਵਾਈ 24 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …