Breaking News
Home / ਭਾਰਤ / ‘ਆਪ’ ਨੇ ਗੋਆ ’ਚ ਅਮਿਤ ਪਾਲੇਕਰ ਨੂੰ ਬਣਾਇਆ ਮੁੱਖ ਮੰਤਰੀ ਦਾ ਚਿਹਰਾ

‘ਆਪ’ ਨੇ ਗੋਆ ’ਚ ਅਮਿਤ ਪਾਲੇਕਰ ਨੂੰ ਬਣਾਇਆ ਮੁੱਖ ਮੰਤਰੀ ਦਾ ਚਿਹਰਾ

ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਅਮਿਤ ਪਾਲੇਕਰ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਸਬੰਧੀ ਐਲਾਨ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। ਅਮਿਤ ਪਾਲੇਕਰ ਭੰਡਾਰੀ ਸਮਾਜ ਨਾਲ ਸਬੰਧ ਰੱਖਦੇ ਹਨ ਅਤੇ ਉਹ ਪੇਸ਼ੇ ਵਜੋਂ ਵਕੀਲ ਹਨ। ਉਹ ਪਿਛਲੇ ਸਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਪਾਲੇਕਰ ਦੇ ਨਾਮ ਐਲਾਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਅਜਿਹੇ ਉਮੀਦਵਾਰ ਨੂੰ ਸਾਹਮਣੇ ਲਿਆਂਦਾ ਹੈ ਜਿਸ ਦੇ ਦਿਲ ਵਿਚ ਗੋਆ ਵਸਦਾ ਹੈ। ਉਨ੍ਹਾਂ ਕਿਹਾ ਕਿ ਪਾਲੇਕਰ ਗੋਆ ਦੇ ਹਰ ਵਿਅਕਤੀ ਨੂੰ ਆਪਣੇ ਨਾਲ ਲੈ ਕੇ ਚੱਲਣ ਚਾਹੇ ਉਹ ਕਿਸੇ ਵੀ ਧਰਮ ਜਾਤ ਨਾਲ ਸਬੰਧ ਰੱਖਦੇ ਹੋਵੇ। ਅਰਵਿੰਦ ਕੇਜਰੀਵਾਲ ਨੇ ਅਮਿਤ ਪਾਲੇਕਰ ਨੂੰ ਪੜ੍ਹਿਆ ਲਿਖਿਆ ਅਤੇ ਇਮਾਨਦਾਰ ਵਿਅਕਤੀ ਵੀ ਦੱਸਿਆ।
ਧਿਆਨ ਰਹੇ ਲੰਘੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਵੀ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੰਜਾਬ ਦੀ ਜਨਤਾ ਸਾਹਮਣੇ ਪੇਸ਼ ਕੀਤਾ ਹੈ।

 

Check Also

ਸੁਪਰੀਮ ਕੋਰਟ ਦੇ 75 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕਾ ਅਤੇ ਮੋਹਰ ਕੀਤੀ ਜਾਰੀ

ਕਿਹਾ : ਭਾਰਤੀਆਂ ਨੇ ਹਮੇਸ਼ਾ ਨਿਆਂਪਾਲਿਕਾ ਅਤੇ ਸੁਪਰੀਮ ਕੋਰਟ ’ਤੇ ਭਰੋਸਾ ਕੀਤਾ ਹੈ ਨਵੀਂ ਦਿੱਲੀ/ਬਿਊਰੋ …