ਲਖਨਊ ਕੈਂਟ ਤੋਂ ਟਿਕਟ ਨਾ ਮਿਲਣ ਕਰਕੇ ਛੱਡੀ ਸਮਾਜਵਾਦੀ ਪਾਰਟੀ
ਲਖਨਊ/ਬਿਊਰੋ ਨਿਊਜ਼
ਉਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਤੇ ਪ੍ਰਤੀਕ ਯਾਦਵ ਦੀ ਪਤਨੀ ਅਪਰਣਾ ਯਾਦਵ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ। ਅਪਰਣਾ ਯਾਦਵ ਉਤਰ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਸਵਤੰਤਰ ਦੇਵ ਸਿੰਘ ਅਤੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਲ ਹੋਈ। ਦੱਸਿਆ ਜਾ ਰਿਹਾ ਹੈ ਕਿ ਉਹ ਲਖਨਊ ਕੈਂਟ ਤੋਂ ਟਿਕਟ ਨਾ ਮਿਲਣ ਕਰਕੇ ਪਾਰਟੀ ਪ੍ਰਧਾਨ ਅਖਿਲੇਸ਼ ਯਾਦਵ ਨਾਲ ਨਾਰਾਜ਼ ਚੱਲ ਰਹੇ ਸਨ। ਮੁਲਾਇਮ ਪਰਿਵਾਰ ’ਚ ਇਸ ਫੁੱਟ ਦੀ ਖ਼ਬਰ ਨੂੰ ਸਮਾਜਵਾਦੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਧਰ ਭਾਜਪਾ ਦੇ ਵੱਡੇ ਆਗੂਆਂ ਵੱਲੋਂ ਪਾਰਟੀ ਛੱਡ ਕੇ ਜਾਣ ਤੋਂ ਪ੍ਰੇਸ਼ਾਨ ਚੱਲ ਰਹੀ ਭਾਜਪਾ ਨੂੰ ਇਸ ਨਾਲ ਨਾਲ ਥੋੜ੍ਹੀ ਰਾਹਤ ਮਿਲੀ ਹੈ। ਭਾਜਪਾ ’ਚ ਸ਼ਾਮਲ ਹੋਣ ਤੋਂ ਬਾਅਦ ਅਪਰਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੀ ਜਮ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਮਨ ’ਚ ਦੇਸ਼ ਸਭ ਤੋਂ ਪਹਿਲੇ ਨੰਬਰ ’ਤੇ ਹੈ ਅਤੇ ਮੈਂ ਦੇਸ਼ ਦੀ ਸੇਵਾ ਕਰਨ ਲਈ ਹੀ ਅੱਗੇ ਆਈ ਹਾਂ। ਮੈਂ ਹਮੇਸ਼ਾ ਹੀ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਰਹੀ ਹਾਂ। ਧਿਆਨ ਰਹੇ ਕਿ ਲੰਘੇ ਕੱਲ੍ਹ ਜਨਰਲ ਜੇ. ਜੇ. ਸਿੰਘ ਵੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਜਿਨ੍ਹਾਂ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਚੋਣ ਲੜੀ ਸੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …