Breaking News
Home / ਪੰਜਾਬ / ਭਾਣਜੇ ’ਤੇ ਰੇਡ ਤੋਂ ਬਾਅਦ ਸੀਐਮ ਚੰਨੀ ਦਾ ਆਰੋਪ

ਭਾਣਜੇ ’ਤੇ ਰੇਡ ਤੋਂ ਬਾਅਦ ਸੀਐਮ ਚੰਨੀ ਦਾ ਆਰੋਪ

ਕਿਹਾ, ਪੀਐਮ ਦੀ ਫੇਰੀ ਦਾ ਲਿਆ ਜਾ ਰਿਹਾ ਹੈ ਬਦਲਾ
ਚੰਡੀਗੜ੍ਹ/ਬਿੳੂਰੋ ਨਿੳੂਜ਼
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਪੰਜਾਬ ਈਡੀ ਦੀ ਰੇਡ ’ਤੇ ਸਿਆਸਤ ਵੀ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 5 ਮੰਤਰੀਆਂ ਨੂੰ ਨਾਲ ਲੈ ਕੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਮੇਰੇ ਕੋਲੋਂ ਪੀਐਮ ਦੀ ਫੇਰੀ ਦਾ ਬਦਲਾ ਲਿਆ ਜਾ ਰਿਹਾ ਹੈ। ਸੀਐਮ ਨੇ ਕਿਹਾ ਕਿ ਉਨ੍ਹਾਂ ਦੇ ਭਾਣਜੇ ਨੂੰ ਰਾਤ ਭਰ ਟਾਰਚਰ ਕੀਤਾ ਗਿਆ ਅਤੇ ਉਸ ਤੋਂ ਮੇਰਾ ਨਾਮ ਲੈਣ ਲਈ ਦਬਾਅ ਪਾਇਆ ਗਿਆ, ਪਰ ਉਸ ਨੇ ਅਜਿਹਾ ਨਹੀਂ ਕੀਤਾ। ਜਿਸ ਤੋਂ ਬਾਅਦ ਉਸਦੇ ਖਿਲਾਫ ਪਰਚਾ ਦਰਜ ਨਹੀਂ ਕੀਤਾ ਗਿਆ। ਚੰਨੀ ਨੇ ਦਾਅਵਾ ਕੀਤਾ ਕਿ ਈਡੀ ਦੇ ਅਫਸਰਾਂ ਨੇ ਮੇਰਾ ਨਾਮ ਆਉਣ ਦੀ ਕੋਸ਼ਿਸ਼ ਵਿਚ ਪੂਰੀ ਰਾਤ ਅਦਾਲਤ ਤੱਕ ਨੂੰ ਖੁੱਲ੍ਹਵਾ ਕੇ ਰੱਖਿਆ।
ਜ਼ਿਕਰਯੋਗ ਹੈ ਕਿ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ’ਤੇ ਈਡੀ ਵਲੋਂ ਮਾਰੇ ਗਏ ਛਾਪਿਆਂ ਦੌਰਾਨ ਹੁਣ ਤੱਕ 10 ਕਰੋੜ ਰੁਪਏ ਤੋਂ ਵੀ ਵੱਧ ਦੀ ਨਗਦੀ ਬਰਾਮਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਈਡੀ ਦੇ ਸੂਤਰਾਂ ਤੋਂ ਮਿਲੀ ਹੈ। ਇਸੇ ਦੌਰਾਨ ਸੀਐਮ ਚੰਨੀ ਨੇ ਕਿਹਾ ਕਿ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ਵਿਚ ਕੇਂਦਰ ਸਰਕਾਰ ਉਨ੍ਹਾਂ ਨੂੰ ਸਜ਼ਾ ਦੇ ਰਹੀ ਹੈ। ਸੀਐਮ ਚੰਨੀ ਨੇ ਈਡੀ ਦੀ ਰੇਡ ਨੂੰ ਸਿਆਸੀ ਰੰਜਿਸ਼ ਵੀ ਦੱਸਿਆ। ਜ਼ਿਕਰਯੋਗ ਹੈ ਕਿ ਈਡੀ ਨੇ ਰੇਤ ਮਾਈਨਿੰਗ ਨੂੰ ਲੈ ਕੇ ਭੁਪਿੰਦਰ ਸਿੰਘ ਹਨੀ ਦੇ ਮੁਹਾਲੀ ਅਤੇ ਲੁਧਿਆਣਾ ’ਚ ਟਿਕਾਣਿਆਂ ਸਣੇ 12 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …