Breaking News
Home / ਪੰਜਾਬ / ਗੁਰਨਾਮ ਸਿੰਘ ਚਡੂਨੀ ਵੱਲੋਂ ਸੰਯੁਕਤ ਸੰਘਰਸ਼ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ

ਗੁਰਨਾਮ ਸਿੰਘ ਚਡੂਨੀ ਵੱਲੋਂ ਸੰਯੁਕਤ ਸੰਘਰਸ਼ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ

ਚਡੂਨੀ ਦੀ ਪਾਰਟੀ ਦਾ ਸੰਯੁਕਤ ਸਮਾਜ ਮੋਰਚਾ ਨਾਲ ਹੈ ਚੋਣ ਗਠਜੋੜ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿੱਚ ਨਿੱਤਰੀ ਸੰਯੁਕਤ ਸੰਘਰਸ਼ ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਨੇਤਾ ਗੁਰਨਾਮ ਸਿੰਘ ਚਡੂਨੀ ਨੇ ਚੰਡੀਗੜ੍ਹ ਵਿਚ ਦੱਸਿਆ ਕਿ ਵਿਧਾਨ ਸਭਾ ਹਲਕਾ ਸਮਾਣਾ ਤੋਂ ਰਛਪਾਲ ਸਿੰਘ ਜੋੜਾਮਾਜਰਾ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ, ਨਾਭਾ ਤੋਂ ਬਰਿੰਦਰ ਕੁਮਾਰ ਬਿੱਟੂ ਅਤੇ ਅਜਨਾਲਾ ਤੋਂ ਚਰਨਜੀਤ ਸਿੰਘ ਗਾਲਵ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਹਲਕਾ ਦਾਖਾ ਤੋਂ ਹਰਪ੍ਰੀਤ ਸਿੰਘ ਮੱਖੂ, ਗੁਰਦਾਸਪੁਰ ਤੋਂ ਇੰਦਰਪਾਲ ਸਿੰਘ, ਸ਼ਾਹਕੋਟ ਤੋਂ ਡਾ. ਜਗਤਾਰ ਸਿੰਘ ਚੰਦੀ, ਸੰਗਰੂਰ ਤੋਂ ਜਗਦੀਪ ਮਿੰਟੂ ਤੂਰ ਅਤੇ ਦਿੜਬਾ ਤੋਂ ਮਾਲਵਿੰਦਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।
ਗੁਰਨਾਮ ਸਿੰਘ ਚਡੂਨੀ ਨੇ ਕਿਹਾ ਕਿ ਭੁਲੱਥ ਸੀਟ ਤੋਂ ਉਮੀਦਵਾਰ ਬਾਰੇ ਅਜੇ ਤੱਕ ਫੈਸਲਾ ਨਹੀਂ ਹੋ ਸਕਿਆ, ਇਸ ਲਈ ਭੁਲੱਥ ਸੀਟ ਤੋਂ ਉਮੀਦਵਾਰ ਬਾਅਦ ਵਿਚ ਐਲਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਸੰਘਰਸ਼ ਪਾਰਟੀ ਨੂੰ ਚੋਣ ਨਿਸ਼ਾਨ ਕੱਪ ਪਲੇਟ ਮਿਲਿਆ ਹੈ ਅਤੇ ਇਸੇ ਨਿਸ਼ਾਨ ’ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।

 

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …