Breaking News
Home / ਪੰਜਾਬ / ਨਵਜੋਤ ਸਿੱਧੂ ਵਲੋਂ ਕਿਸਾਨ ਮਾਡਲ ਪੇਸ਼

ਨਵਜੋਤ ਸਿੱਧੂ ਵਲੋਂ ਕਿਸਾਨ ਮਾਡਲ ਪੇਸ਼

ਕਿਹਾ, ਹਰ ਮੌਲ ’ਚ ਖੋਲਾਂਗੇ ਬਾਬਾ ਨਾਨਕ ਸਟੋਰ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਬੁੱਧਵਾਰ ਨੂੰ ਕਿਸਾਨ ਮਾਡਲ ਪੇਸ਼ ਕੀਤਾ। ਇਸ ਮੌਕੇ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਹਰ ਮੌਲ ਵਿਚ ਬਾਬਾ ਨਾਨਕ ਸਟੋਰ ਖੋਲ੍ਹੇ ਜਾਣਗੇ, ਜਿੱਥੇ ਪੰਜਾਬ ਦਾ ਯੂਥ ਕੰਮ ਕਰੇਗਾ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਵੀ ਨਿਸ਼ਾਨਾ ਸਾਧਿਆ। ਸਿੱਧੂ ਨੇ ਕਿਹਾ ਕਿ ਫਸਲ ਬੀਮਾ ਦੇ ਨਾਮ ’ਤੇ ਕੇਂਦਰ ਵਲੋਂ ਕਿਸਾਨਾਂ ਦੀ ਜੇਬ ਵਿਚੋਂ ਪੈਸਾ ਕੱਢਿਆ ਗਿਆ ਅਤੇ 2020-21 ਵਿਚ 30 ਹਜ਼ਾਰ 320 ਕਰੋੜ ਰੁਪਏ ਦੀ ਜਾਅਲਸਾਜ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਕਾਰਪੋਰੇਟ ਹਾੳੂਸ ਨੂੰ ਕਰੋੜਾਂ ਰੁਪਏ ਦਾ ਮੁਨਾਫਾ ਪਹੁੰਚਾਇਆ ਗਿਆ। ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਖੁਦ ਕਿਸਾਨਾਂ ਨੂੰ ਐਮਐਸਪੀ ਦੇਵੇਗੀ ਅਤੇ ਅਸੀਂ ਕੇਂਦਰ ਸਰਕਾਰ ਅੱਗੇ ਖੜ੍ਹੇ ਨਹੀਂ ਰਹਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਾਲਾਂ, ਤੇਲ ਵਾਲੇ ਬੀਜ਼ਾਂ ਅਤੇ ਮੱਕੀ ’ਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਵੀ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੇ ਨਾਲ ਪਹਿਲੀ ਵਾਰ ਹਾਈਕਮਾਨ ਦੇ ਨੇਤਾ ਰਣਦੀਪ ਸਿੰਘ ਸੂਰਜੇਵਾਲਾ ਵੀ ਦਿਸੇ। ਇਸ ਮੌਕੇ ’ਤੇ ਸੂਰਜੇਵਾਲਾ ਨੇ ਕੇਂਦਰ ਸਰਕਾਰ ’ਤੇ ਸਿਆਸੀ ਨਿਸ਼ਾਨੇ ਵੀ ਸਾਧੇ ਅਤੇ ‘ਆਮਦਨੀ ਨਾ ਹੋਈ ਦੁੱਗਣੀ, ਦਰਦ ਸੌ ਗੁਣਾ’ ਕਿਤਾਬ ਵੀ ਲਾਂਚ ਕੀਤੀ ਗਈ।

Check Also

ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਨੇ ਕੀਤੀ 3 ਘੰਟੇ ਹੜਤਾਲ

ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 2500 ਤੋਂ …