-5.9 C
Toronto
Monday, December 22, 2025
spot_img
Homeਪੰਜਾਬਰਾਣਾ ਗੁਰਜੀਤ ਨੇ ਆਪਣੇ ਖਿਲਾਫ ਬੋਲਣ ਵਾਲੇ ਕਾਂਗਰਸੀ ਵਿਧਾਇਕਾਂ ਨੂੰ ਦਿੱਤਾ ਚੈਲੰਜ

ਰਾਣਾ ਗੁਰਜੀਤ ਨੇ ਆਪਣੇ ਖਿਲਾਫ ਬੋਲਣ ਵਾਲੇ ਕਾਂਗਰਸੀ ਵਿਧਾਇਕਾਂ ਨੂੰ ਦਿੱਤਾ ਚੈਲੰਜ

ਕਿਹਾ : ਮੈਨੂੰ ਕਪੂਰਥਲਾ ਸੀਟ ਤੋਂ ਹਰਾ ਕੇ ਦਿਖਾਓ
ਕਪੂਰਥਲਾ/ਬਿੳੂਰੋ ਨਿੳੂਜ਼
ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਦੇ ਪੁੱਤਰ ਨੂੰ ਕਾਂਗਰਸ ਹਾਈਕਮਾਂਡ ਨੇ ਸੁਲਤਾਨਪੁਰ ਲੋਧੀ ਹਲਕੇ ਤੋਂ ਟਿਕਟ ਨਹੀਂ ਦਿੱਤਾ। ਇਸ ਤੋਂ ਬਾਅਦ ਰਾਣਾ ਗੁਰਜੀਤ ਨੇ ਆਪਣੇ ਪੁੱਤਰ ਰਾਣਾ ਇੰਦਰਪ੍ਰਤਾਪ ਨੂੰ ਸੁਲਤਾਨਪੁਰ ਲੋਧੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਨਵਤੇਜ ਸਿੰਘ ਚੀਮਾ ਖਿਲਾਫ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਾਉਣ ਦਾ ਐਲਾਨ ਕਰ ਦਿੱਤਾ ਹੈ।
ਇਸਦੇ ਚੱਲਦਿਆਂ 4 ਕਾਂਗਰਸੀ ਵਿਧਾਇਕਾਂ ਨੇ ਰਾਣਾ ਗੁਰਜੀਤ ਖਿਲਾਫ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਨੂੰ ਲੈ ਕੇ ਹੁਣ ਰਾਣਾ ਗੁਰਜੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿੱਚ ਰਾਣਾ ਗੁਰਜੀਤ ਨੇ ਕਿਹਾ ਕਿ ਉਸਨੇ ਕਈ ਸਿਆਸੀ ਆਗੂ ਵਿਧਾਇਕ ਬਣਾਏ ਹਨ ਅਤੇ ਹਰ ਇਕ ਨੂੰ ਸ਼ਿਕਾਇਤ ਕਰਨ ਦਾ ਹੱਕ ਹੈ, ਜੇ ਕਾਂਗਰਸ ਹਾਈਕਮਾਂਡ ਨੇ ਮੈਨੂੰ ਨਲਾਇਕ ਸਮਝ ਪਾਰਟੀ ’ਚੋਂ ਕੱਢਣਾ ਹੈ ਤਾਂ ਕੱਢ ਦੇਵੇ। ਇਸੇ ਦੌਰਾਨ ਰਾਣਾ ਗੁਰਜੀਤ ਨੇ 4 ਵਿਰੋਧੀ ਵਿਧਾਇਕਾਂ ਨਵਤੇਜ ਸਿੰਘ ਚੀਮਾ, ਵਿਧਾਇਕ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਸੁਖਪਾਲ ਸਿੰਘ ਖਹਿਰਾ ਨੂੰ ਚੈਲੰਜ ਕਰਦਿਆਂ ਕਿਹਾ ਕਿ ਉਹ ਉਹਨਾਂ ਨੂੰ ਕਪੂਰਥਲਾ ਸੀਟ ਤੋਂ ਹਰਾ ਕੇ ਦਿਖਾਉਣ।
ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਚੀਮਾ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਜਿਸ ਨੂੰ ਲੈ ਕੇ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰਪ੍ਰਤਾਪ ਤੇ ਸੁਲਤਾਨਪੁਰ ਲੋਧੀ ਤੋਂ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਆਹਮੋ-ਸਾਹਮਣੇ ਸਨ।

 

RELATED ARTICLES
POPULAR POSTS