16.2 C
Toronto
Sunday, September 20, 2026
spot_img
Homeਪੰਜਾਬਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਈਡੀ ਨੇ 10 ਕਰੋੜ ਰੁਪਏ ਤੋਂ ਵੀ...

ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਈਡੀ ਨੇ 10 ਕਰੋੜ ਰੁਪਏ ਤੋਂ ਵੀ ਵੱਧ ਕੀਤੇ ਬਰਾਮਦ

ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਈਡੀ ਨੇ 10 ਕਰੋੜ ਰੁਪਏ ਤੋਂ ਵੀ ਵੱਧ ਕੀਤੇ ਬਰਾਮਦਭਾਜਪਾ ਕਹਿੰਦੀ : ਚੰਨੀ ਕਰਦਾ ਨੋਟਾਂ ਨਾਲ ਮਸਲੇ ਹੱਲ
ਚੰਡੀਗੜ੍ਹ/ਬਿੳੂਰੋ ਨਿੳੂਜ਼
ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ’ਤੇ ਈਡੀ ਵਲੋਂ ਮਾਰੇ ਗਏ ਛਾਪਿਆਂ ਦੌਰਾਨ ਹੁਣ ਤੱਕ 10 ਕਰੋੜ ਰੁਪਏ ਤੋਂ ਵੀ ਵੱਧ ਦੀ ਨਗਦੀ ਬਰਾਮਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਈਡੀ ਦੇ ਸੂਤਰਾਂ ਤੋਂ ਮਿਲੀ ਹੈ। ਇਸੇ ਦੌਰਾਨ ਸੀਐਮ ਚੰਨੀ ਨੇ ਕਿਹਾ ਕਿ ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੇ ਮਾਮਲੇ ਵਿਚ ਕੇਂਦਰ ਸਰਕਾਰ ਉਨ੍ਹਾਂ ਨੂੰ ਸਜ਼ਾ ਦੇ ਰਹੀ ਹੈ। ਸੀਐਮ ਚੰਨੀ ਨੇ ਈਡੀ ਦੀ ਰੇਡ ਨੂੰ ਸਿਆਸੀ ਰੰਜਿਸ਼ ਵੀ ਦੱਸਿਆ। ਜ਼ਿਕਰਯੋਗ ਹੈ ਕਿ ਈਡੀ ਨੇ ਰੇਤ ਮਾਈਨਿੰਗ ਨੂੰ ਲੈ ਕੇ ਭੁਪਿੰਦਰ ਸਿੰਘ ਹਨੀ ਦੇ ਮੁਹਾਲੀ ਅਤੇ ਲੁਧਿਆਣਾ ’ਚ ਟਿਕਾਣਿਆਂ ਸਣੇ 12 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ।
ਉਧਰ ਦੂਜੇ ਪਾਸੇ ਸੀਐਮ ਚੰਨੀ ਦੇ ਸਲੋਗਨ ‘ਘਰ-ਘਰ ਵਿਚ ਚੱਲੀ ਗੱਲ, ਚੰਨੀ ਕਰਦਾ ਮਸਲੇ ਹੱਲ’ ਦੇ ਜ਼ਰੀਏ ਭਾਜਪਾ ਨੇ ਸਿਆਸੀ ਨਿਸ਼ਾਨਾ ਸਾਧਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਕਹਿ ਰਹੇ ਹਨ ਕਿ ‘ਘਰ-ਘਰ ਚੱਲੀ ਗੱਲ, ਚੰਨੀ ਕਰਦਾ ਨੋਟਾਂ ਨਾਲ ਮਸਲੇ ਹੱਲ’। ਜ਼ਿਕਰਯੋਗ ਹੈ ਕਿ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਵਿਚ ਈਡੀ ਨੇ ਜਿਸ ਭੁਪਿੰਦਰ ਸਿੰਘ ਹਨੀ ਨਾਮ ਦੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ, ਉਹ ਸੀਐਮ ਚੰਨੀ ਦੀ ਪਤਨੀ ਦਾ ਭਾਣਜਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ 2018 ਦਾ ਹੈ, ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਸੀਐਮ ਰਹਿੰਦੇ ਹੋਏ ਹਵਾਈ ਦੌਰਾ ਕਰਕੇ ਰੇਤ ਦੀ ਹੋ ਰਹੀ ਨਜਾਇਜ਼ ਮਾਈਨਿੰਗ ਦਾ ਜਾਇਜ਼ਾ ਲਿਆ ਸੀ ਅਤੇ ਇਸ ਤੋਂ ਬਾਅਦ ਹੋਈ ਜਾਂਚ ਵਿਚ ਭੁਪਿੰਦਰ ਸਿੰਘ ਦਾ ਨਾਮ ਸਾਹਮਣੇ ਆਇਆ ਸੀ।

RELATED ARTICLES
POPULAR POSTS