9 C
Toronto
Monday, March 30, 2026
spot_img
Homeਕੈਨੇਡਾਮਾਹਿਰਾਂ ਦੇ ਮੁਤਾਬਕ ਅਮਰੀਕਾ ਵਿੱਚ ਓਮੀਕਰੋਨ ਦਾ ਸਿਖਰ ਆਉਣਾ ਅਜੇ ਬਾਕੀ

ਮਾਹਿਰਾਂ ਦੇ ਮੁਤਾਬਕ ਅਮਰੀਕਾ ਵਿੱਚ ਓਮੀਕਰੋਨ ਦਾ ਸਿਖਰ ਆਉਣਾ ਅਜੇ ਬਾਕੀ


Parvasi News, World

ਅਮਰੀਕਾ ਵਿੱਚ ਕੋਰੋਨਾ ਦੇ ਓਮੀਕਰੋਨ ਵੈਰੀਐਂਟ ਦੇ ਕੇਸ ਬਹੁਤ ਜ਼ਿਆਦਾ ਵੱਧ ਗਏ ਹਨ। ਇੱਕ ਦਿਨ ਵਿੱਚ 10 ਲੱਖ ਤੋਂ ਵੱਧ ਕੇਸ ਮਿਲਣ ਲੱਗ ਪਏ ਹਨ ਅਤੇ ਇਸ ਸਮੇਂ ਕੋਰੋਨਾ ਦੇ ਡੇਢ ਲੱਖ ਤੋਂ ਵੱਧ ਮਰੀਜ਼ ਹਸਪਤਾਲਾਂ ਵਿੱਚ ਭਰਤੀ ਹਨ, ਪਰ ਅਮਰੀਕਾ ਦੇ ਸਰਜਨ ਜਨਰਲ ਡਾਕਟਰ ਵਿਵੇਕ ਮੂਰਤੀ ਦਾ ਕਹਿਣਾ ਹੈ ਕਿ ਅਜੇ ਓਮੀਕਰੋਨ ਦਾ ਸਿਖਰ ਆਉਣਾ ਬਾਕੀ ਹੈ ਅਤੇ ਆਉਣ ਵਾਲੇ ਹਫਤਿਆਂ ਵਿੱਚ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਅਤੇ ਮੌਤਾਂ ਵਧਣਗੀਆਂ। ਇਸ ਨਾਲ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਅਮਰੀਕੀ ਦਵਾ ਕੰਪਨੀ ਫਾਈਜਰ ਦੇ ਸੀ ਈ ਓ ਅਲਬਰਟ ਬੌਰਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਕੰਪਨੀ ਨੇ ਕੋਰੋਨਾ ਨਾਲ ਨਜਿੱਠਣ ਵਿੱਚ ਮੱਦਦ ਲਈ ਅਗਲੇ ਪੰਜ ਸਾਲਾਂ ਵਿੱਚ ਫਰਾਂਸ ਵਿੱਚ 52 ਕਰੋੜ ਯੂਰੋ ਨਿਵੇਸ਼ ਕਰਨ ਦੀ ਯੋਜਨਾ ਬਣਾਈ ਹੈ। ਓਧਰ ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਲੜਨ ਅਤੇ ਵਧਦੇ ਖੇਤਰੀਖਤਰੇ ਨਾਲ ਨਜਿੱਠਣ ਲਈ ਸਖਤ ਉਪਾਅ ਕਰਨਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ। ਰੂਸ ਵਿੱਚ ਵੀ ਓਮੀਕਰੋਨ ਦੇ ਕਾਰਨ ਮਰੀਜ਼ਾਂ ਦੀ ਗਿਣਤੀ ਬੇਤਹਾਸ਼ਾ ਵੱਧ ਰਹੀ ਹੈ। ਪਰਸੋਂ 24 ਘੰਟਿਆਂ ਵਿੱਚ 30,726 ਨਵੇਂ ਕੇਸ ਮਿਲੇ ਸਨ। ਇੱਕ ਹਫਤਾ ਪਹਿਲਾਂ ਤਕ 15 ਹਜ਼ਾਰ ਦੇ ਆਸਪਾਸ ਰੋਜ਼ ਮਰੀਜ਼ ਮਿਲਦੇ ਸਨ। ਇਸ ਦੌਰਾਨ 670 ਲੋਕਾਂ ਦੀ ਜਾਨ ਵੀ ਗਈ ਹੈ।ਕੋਰੋਨਾ ਨਾਲ ਜੰਗ ਲਈ ਭਾਰਤ ਨੂੰ ਇੱਕ ਹੋਰ ਹਥਿਆਰ ਮਿਲਣ ਜਾ ਰਿਹਾ ਹੈ। ਪਹਿਲੀ ਮੈਸੇਂਜਰ ਐਮ ਆਰ ਐਨ ਏ ਵੈਕਸੀਨ ਦੇ ਫਰਵਰੀ ਵਿੱਚ ਮਨੁੱਖਾਂ ਉੱਤੇ ਤਜਰਬੇ ਸ਼ੁਰੂ ਹੋਣ ਦੀ ਆਸ ਹੈ। ਇਹ ਦੇਸ਼ ਵਿੱਚ ਹੀ ਬਣਾਈ ਹੈ। ਪੁਣੇ ਦੇ ਜੈਨੇਵਾ ਬਾਇਓਫਾਰਮਾਸਿਊਟੀਕਲਸ ਨੇ ਐਮ ਆਰ ਐਨ ਏ ਵੈਕਸੀਨ ਦੇ ਦੂਸਰੇ ਪੜਾਅ ਦਾ ਡਾਟਾ ਜਮ੍ਹਾ ਕਰਾ ਦਿੱਤਾ ਅਤੇ ਤੀਸਰੇ ਪੜਾਅ ਦਾ ਡਾਟਾ ਤਿਆਰ ਕਰਨ ਲਈ ਲੋਕਾਂ ਨੂੰ ਭਰਤੀ ਕੀਤਾ ਹੈ।

RELATED ARTICLES
POPULAR POSTS