Breaking News
Home / ਕੈਨੇਡਾ / ਲਾਵਾਰਿਸ ਤੇ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗੱਡੀਆਂ ਨੂੰ ਟੋਅ ਕਰੇਗੀ ਟੋਰਾਂਟੋ ਸਿਟੀ

ਲਾਵਾਰਿਸ ਤੇ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗੱਡੀਆਂ ਨੂੰ ਟੋਅ ਕਰੇਗੀ ਟੋਰਾਂਟੋ ਸਿਟੀ


Parvasi News, Toronto
ਸਿਟੀ ਆਫ ਟੋਰਾਂਟੋ ਵੱਲੋਂ ਬਰਫ ਸਾਫ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਪਰ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗਈਆਂ ਗੱਡੀਆਂ ਨੂੰ ਅੱਜ ਤੋਂ ਟੋਅ ਵੀ ਕੀਤਾ ਜਾਵੇਗਾ। ਸਿਟੀ  ਆਫ ਟੋਰਾਂਟੋ ਦਾ ਕਹਿਣਾ ਹੈ ਕਿ ਉਹ ਗੈਰਕਾਨੂੰਨੀ ਤੌਰ ਉੱਤੇ ਸੜਕਾਂ ਉੱਤੇ ਖੜ੍ਹੀਆਂ ਗੱਡੀਆਂ ਤੇ ਲਾਵਾਰਿਸ ਪਈਆਂ ਗੱਡੀਆਂ ਨੂੰ ਟੋਅ ਕਰਵਾਏਗੀ।ਇਨ੍ਹਾਂ ਗੱਡੀਆਂ ਕਾਰਨ ਬਰਫ ਹਟਾਉਣ ਦੇ ਕੰਮ ਵਿੱਚ ਵੀ ਅੜਿੱਕਾ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਉਹ ਗੱਡੀਆਂ ਵੀ ਸ਼ਾਮਲ ਹਨ ਜਿਹੜੀਆਂ ਸਨੋਅ ਰੂਟਸ ਦੇ ਨਾਲ ਖੜ੍ਹੀਆਂ ਹਨ। ਟੈਗ ਕੀਤੀਆਂ ਗੱਡੀਆਂ ਨੂੰ ਕਾਰ ਕੰਪਾਊਂਡ ਵਿੱਚ ਲਿਜਾਇਆ ਜਾਵੇਗਾ ਤੇ ਰੈਜ਼ੀਡੈਂਟਸ ਸਿਟੀ ਦੇ ਜਿਸ ਹਿੱਸੇ ਵਿੱਚ ਰਹਿੰਦੇ ਹੋਣਗੇ ਉੱਥੋਂ ਦਾ ਪਤਾ ਦੱਸਕੇ ਆਪਣੀ ਗੱਡੀ ਨੂੰ ਲੋਕੇਟ ਕਰ ਸਕਣਗੇ। ਸਿਟੀ ਦੇ ਬੁਲਾਰੇ ਨੇ ਆਖਿਆ ਕਿ ਜਦੋਂ ਬਰਫੀਲਾ ਤੂਫਾਨ ਸ਼ੁਰੂ ਹੋਣ ਵਾਲਾ ਸੀ ਤਾਂ ਸਨੋਅ ਰੂਟਸ ਐਲਾਨੇ ਗਏ ਰਸਤਿਆਂ ‘ਤੇ ਸੜਕਾਂ ਉੱਤੇ 72 ਘੰਟਿਆਂ ਲਈ ਪਾਰਕਿੰਗ ਕਰਨ ਦੀ ਮਨਾਹੀ ਸੀ। ਸਿਟੀ ਵੱਲੋਂ ਬਰਫ ਹਟਾਏ ਜਾਣ ਸਮੇਂ ਸੜਕਾਂ ਤੋਂ ਬਰਫ ਹਟਾ ਕੇ ਬਾਅਦ ਵਿੱਚ ਚੁੱਕੀ ਜਾਣ ਤੋਂ ਪਹਿਲਾਂ ਕਿਨਾਰਿਆਂ ਉੱਤੇ ਸੁੱਟੀ ਜਾਂਦੀ ਹੈ ਤੇ ਜੇ ਇੱਥੇ ਗੱਡੀਆਂ ਖੜ੍ਹੀਆਂ ਹੋਣ ਤਾਂ ਉਨ੍ਹਾਂ ਕਾਰਨ ਟਰੈਫਿਕ ਵਿੱਚ ਵਿਘਣ ਪੈ ਸਕਦਾ ਹੈ, ਰਾਹਗੀਰਾਂ ਨੂੰ ਦਿੱਕਤ ਆ ਸਕਦੀ ਹੈ ਤੇ ਪਾਰਕਿੰਗ ਵਿੱਚ ਵੀ ਅੜਿੱਕਾ ਆ ਸਕਦਾ ਹੈ। ਸਨੋਅ ਰੂਟਸ ਦੀ ਨਿਸ਼ਾਨਦੇਹੀ ਪਹਿਲਾਂ ਤੋਂ ਹੀ ਕੀਤੀ ਗਈ ਹੈ, ਇਨ੍ਹਾਂ ਵਿੱਚੋਂ ਬਹੁਤੇ ਡਾਊਨਟਾਊਨ ਕੋਰ ਉੱਤੇ ਸਥਿਤ ਹਨ। ਇਨ੍ਹਾਂ ਵਿੱਚ ਸਟਰੀਟਕਾਰ ਰੂਟਸ ਵੀ ਸ਼ਾਮਲ ਹਨ। ਇਸ ਤਰ੍ਹਾਂ ਦੇ ਬਰਫੀਲੇ ਤੂਫਾਨ ਕਾਰਨ ਜਾਂ ਭਾਰੀ ਬਰਫਬਾਰੀ ਦਰਮਿਆਨ ਇਨ੍ਹਾਂ ਨਿਰਧਾਰਤ ਸਨੋਅ ਰੂਟਜ਼ ਉੱਤੇ ਪਾਰਕਿੰਗ ਕਰਨ ਨਾਲ 200 ਡਾਲਰ ਜੁਰਮਾਨਾ ਦੇਣਾ ਪੈ ਸਕਦਾ ਹੈ।

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …