Breaking News
Home / ਪੰਜਾਬ / ਪ੍ਰਧਾਨ ਮੰਤਰੀ ਨੇ ਫੋਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਿਆ ਹਾਲਚਾਲ

ਪ੍ਰਧਾਨ ਮੰਤਰੀ ਨੇ ਫੋਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਿਆ ਹਾਲਚਾਲ

ਕਰੋਨਾ ਵਾਇਰਸ ਤੋਂ ਪੀੜਤ ਹਨ ਪ੍ਰਕਾਸ਼ ਸਿੰਘ ਬਾਦਲ
ਲੁਧਿਆਣਾ/ਬਿਊਰੋ ਨਿਊਜ਼ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਪੁੱਛਿਆ। ਪ੍ਰਕਾਸ਼ ਸਿੰਘ ਬਾਦਲ ਲੰਘੇ ਕੱਲ੍ਹ ਕਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਸਨ ਅਤੇ ਇਸ ਵੇਲੇ ਲੁਧਿਆਣਾ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ। 93 ਸਾਲਾ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਹਨ। ਇਸ ਵਾਰ ਫਿਰ ਉਹ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ, ਜਿਸ ਦੇ ਚਲਦਿਆਂ ਵਧਦੀ ਉਮਰ ਦੇ ਬਾਵਜੂਦ ਵੀ ਉਹ ਪਿੰਡਾਂ ’ਚ ਜਾ ਕੇ ਲਗਾਤਾਰ ਲੋਕਾਂ ਨੂੰ ਮਿਲ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ ਪ੍ਰਕਾਸ਼ ਸਿੰਘ ਬਾਦਲ ਬਹੁਤ ਜਲਦੀ ਹੀ ਤੰਦਰੁਸਤ ਹੋ ਜਾਣਗੇ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …