12.4 C
Toronto
Friday, October 17, 2025
spot_img
Homeਭਾਰਤਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣ ਲੜਨਗੇ

ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣ ਲੜਨਗੇ

ਨਵੀ ਦਿੱਲੀ/ਬਿੳੂਰੋ ਨਿੳੂਜ਼
ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਪਹਿਲੇ ਗੇੜ ਦੀ ਵੋਟਿੰਗ 10 ਫਰਵਰੀ ਨੂੰ ਹੋਣੀ ਹੈ ਅਤੇ ਚੋਣ ਸਰਗਰਮੀਆਂ ਵੀ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸੇ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਪਾਰਟੀ ਨੇ ਉਨ੍ਹਾਂ ਨੂੰ ਮੈਨਪੁਰੀ ਦੀ ਕਰਹਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ।
ਧਿਆਨ ਰਹੇ ਕਿ ਜਿਸ ਵਿਧਾਨ ਸਭਾ ਹਲਕੇ ਤੋਂ ਅਖਿਲੇਸ਼ ਚੋਣ ਲੜ ਰਹੇ ਹਨ, ਉਸ ਹਲਕੇ ਤੋਂ ਸਮਾਜਵਾਦੀ ਪਾਰਟੀ 2002 ਤੋਂ ਲਗਾਤਾਰ ਜਿੱਤਦੀ ਆ ਰਹੀ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ਅਖਿਲੇਸ਼ ਯਾਦਵ ਆਜਮਗੜ੍ਹ ਤੋਂ ਚੋਣ ਲੜ ਸਕਦੇ ਹਨ ਅਤੇ ਅਖਿਲੇਸ਼ ਨੇ ਖੁਦ ਵੀ ਕਿਹਾ ਸੀ ਕਿ ਉਹ ਆਜਮਗੜ੍ਹ ਦੀ ਜਨਤਾ ਕੋਲੋਂ ਪੁੱਛ ਕੇ ਚੋਣ ਮੈਦਾਨ ਵਿਚ ਉਤਰਨਗੇ। ਜ਼ਿਕਰਯੋਗ ਹੈ ਕਿ ਸਮਾਜਵਾਦੀ ਪਾਰਟੀ ਦੇ ਆਗੂਆਂ ਦਾ ਇਕ ਵਫਦ ਅੱਜ ਅਖਿਲੇਸ਼ ਯਾਦਵ ਨੂੰ ਮਿਲਿਆ ਸੀ ਅਤੇ ਵਫਦ ਨੇ ਮੰਗ ਕੀਤੀ ਸੀ ਅਖਿਲੇਸ਼ ਕਰਹਲ ਸੀਟ ਤੋਂ ਚੋਣ ਲੜਨ।

RELATED ARTICLES
POPULAR POSTS