ਚੰਡੀਗੜ੍ਹ/ਬਿੳੂਰੋ ਨਿੳੂਜ਼
ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਰਾਘਵ ਚੱਢਾ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਹੈ।
ਧਿਆਨ ਰਹੇ ਕਿ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਹਨ ਅਤੇ ਧੂਰੀ ਵਿਧਾਨ ਸਭਾ ਹਲਕਾ ਵੀ ਉਨ੍ਹਾਂ ਦੇ ਸੰਸਦੀ ਖੇਤਰ ਵਿਚ ਹੀ ਆਉਂਦਾ ਹੈ। ਕਾਂਗਰਸ ਪਾਰਟੀ ਵਲੋਂ ਦਲਜੀਤ ਸਿੰਘ ਗੋਲਡੀ, ਸੰਯੁਕਤ ਸਮਾਜ ਮੋਰਚਾ ਵਲੋਂ ਸਰਬਜੀਤ ਸਿੰਘ ਅਤੇ ਅਕਾਲੀ-ਬਸਪਾ ਗਠਜੋੜ ਵਲੋਂ ਪ੍ਰਕਾਸ਼ ਚੰਦ ਗਰਗ ਧੂਰੀ ਹਲਕੇ ਤੋਂ ਉਮੀਦਵਾਰ ਹਨ। ਭਾਜਪਾ, ਕੈਪਟਨ ਅਮਰਿੰਦਰ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਵਿਚਾਲੇ ਹੋਏ ਗਠਜੋੜ ਨੇ ਅਜੇ ਤੱਕ ਧੂਰੀ ਤੋਂ ਉਮੀਦਵਾਰ ਦਾ ਐਲਾਨ ਕਰਨਾ ਹੈ।
Check Also
ਕਿਰਪਾਲ ਸਿੰਘ ਬਡੂੰਗਰ ਨੇ 7 ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ
ਪਟਿਆਲਾ ’ਚ ਹੋਈ 7 ਮੈਂਬਰੀ ਕਮੇਟੀ ਦੀ ਮੀਟਿੰਗ ਪਟਿਆਲਾ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ …