ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਗਵਾ ਚੁੱਕੇ ਸੈਲਾਨੀ ਦੇਖ ਸਕਣਗੇ ਰੀਟਰੀਟ ਸੈਰੇਮਨੀ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਅੰਮਿ੍ਰਤਸਰ ਜ਼ਿਲ੍ਹੇ ਵਿਚ ਅਟਾਰੀ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰਿਟਰੀਟ ਸੈਰੇਮਨੀ ਦੁਬਾਰਾ ਫਿਰ ਆਮ ਜਨਤਾ ਲਈ ਸ਼ੁਰੂ ਕਰ ਦਿੱਤੀ ਗਈ ਹੈ। ਧਿਆਨ ਰਹੇ ਇਸ ਵਾਰ ਕੁਝ ਬੰਦਿਸ਼ਾਂ ਨਾਲ ਇਸ ਸੈਰੇਮਨੀ ਨੂੰ ਸ਼ੁਰੂ ਕੀਤਾ ਗਿਆ ਹੈ। ਜਨਵਰੀ ਮਹੀਨੇ ਦੇ ਪਹਿਲੇ ਹਫਤੇ ਕੋਵਿਡ ਦੀ ਤੀਜੀ ਲਹਿਰ ਸ਼ੁਰੂ ਹੋ ਗਈ ਸੀ ਅਤੇ ਇਸ ਨੂੰੂ ਦੇਖਦਿਆਂ ਰਿਟਰੀਟ ਸੈਰੇਮਨੀ ਨੂੰ ਆਮ ਜਨਤਾ ਲਈ ਬੰਦ ਕਰ ਦਿੱਤਾ ਗਿਆ ਸੀ। ਡਿਪਟੀ ਕਮਿਸ਼ਨਰ ਅੰਮਿ੍ਰਤਸਰ ਦਫਤਰ ਤੋਂ ਜਾਰੀ ਹੋਏ ਨਿਰਦੇਸ਼ਾਂ ਅਨੁਸਾਰ, ਹੁਣ ਰਿਟਰੀਟ ਸੈਰੇਮਨੀ ਨੂੰ ਆਮ ਜਨਤਾ ਲਈ ਖੋਲ੍ਹ ਦਿੱਤਾ ਗਿਆ ਹੈ। ਪਰ ਉਹੀ ਵਿਅਕਤੀ ਇਸ ਰਿਟਰੀਟ ਸੈਰੇਮਨੀ ਨੂੰ ਦੇਖਣ ਜਾ ਸਕਦੇ ਹਨ, ਜਿਨ੍ਹਾਂ ਦੇ ਕਰੋਨਾ ਵਾਇਰਸ ਰੋਕੂ ਦੋਵੇਂ ਡੋਜ਼ਾਂ ਲੱਗੀਆਂ ਹੋਣ। ਬੀਐਸਐਫ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਵੈਕਸੀਨੇਸ਼ਨ ਪ੍ਰਮਾਣ ਪੱਤਰ ਦੀ ਜਾਂਚ ਤੋਂ ਬਾਅਦ ਹੀ ਰਿਟਰੀਟ ਸੈਰੇਮਨੀ ਦੇਖਣ ਵਾਲੇ ਵਿਅਕਤੀ ਨੂੰ ਅੰਦਰ ਜਾਣ ਦੀ ਆਗਿਆ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹਰ ਵਿਅਕਤੀ ਦੇ ਸਰੀਰਕ ਤਾਪਮਾਨ ਦੀ ਵੀ ਜਾਂਚ ਕੀਤੀ ਜਾਵੇਗੀ।

