Breaking News
Home / ਹਫ਼ਤਾਵਾਰੀ ਫੇਰੀ / ਪ੍ਰਧਾਨ ਮੰਤਰੀ ਮੋਦੀ ਨੇ ਫੋਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਿਆ ਹਾਲਚਾਲ

ਪ੍ਰਧਾਨ ਮੰਤਰੀ ਮੋਦੀ ਨੇ ਫੋਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਿਆ ਹਾਲਚਾਲ

ਲੁਧਿਆਣਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਪੁੱਛਿਆ। ਪ੍ਰਕਾਸ਼ ਸਿੰਘ ਬਾਦਲ ਕਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਸਨ ਅਤੇ ਇਸ ਵੇਲੇ ਲੁਧਿਆਣਾ ਦੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ। 93 ਸਾਲਾ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਇਸ ਵਾਰ ਫਿਰ ਉਹ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ, ਜਿਸ ਦੇ ਚਲਦਿਆਂ ਵਧਦੀ ਉਮਰ ਦੇ ਬਾਵਜੂਦ ਵੀ ਉਹ ਪਿੰਡਾਂ ‘ਚ ਜਾ ਕੇ ਲਗਾਤਾਰ ਲੋਕਾਂ ਨੂੰ ਮਿਲ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ ਪ੍ਰਕਾਸ਼ ਸਿੰਘ ਬਾਦਲ ਬਹੁਤ ਜਲਦੀ ਹੀ ਤੰਦਰੁਸਤ ਹੋ ਜਾਣਗੇ।

 

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …