27.2 C
Toronto
Sunday, October 5, 2025
spot_img
Homeਹਫ਼ਤਾਵਾਰੀ ਫੇਰੀਟੋਰਾਂਟੋ ਸਿਟੀ ਗੈਰਕਾਨੂੰਨੀ ਤੌਰ 'ਤੇ ਪਾਰਕ ਕੀਤੀਆਂ ਗੱਡੀਆਂ ਨੂੰ ਕਰੇਗੀ ਟੋਅ

ਟੋਰਾਂਟੋ ਸਿਟੀ ਗੈਰਕਾਨੂੰਨੀ ਤੌਰ ‘ਤੇ ਪਾਰਕ ਕੀਤੀਆਂ ਗੱਡੀਆਂ ਨੂੰ ਕਰੇਗੀ ਟੋਅ

ਸਿਟੀ ਆਫ ਟੋਰਾਂਟੋ ਵੱਲੋਂ ਬਰਫ ਸਾਫ ਕਰਨ ਦਾ ਸਿਲਸਿਲਾ ਸ਼ੁਰੂ
ਟੋਰਾਂਟੋ/ਬਿਊਰੋ ਨਿਊਜ਼ : ਸਿਟੀ ਆਫ ਟੋਰਾਂਟੋ ਵੱਲੋਂ ਬਰਫ ਸਾਫ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਪਰ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗਈਆਂ ਗੱਡੀਆਂ ਨੂੰ ਟੋਅ ਕਰਨਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਸਿਟੀ ਆਫ ਟੋਰਾਂਟੋ ਦਾ ਕਹਿਣਾ ਹੈ ਕਿ ਉਹ ਗੈਰਕਾਨੂੰਨੀ ਤੌਰ ਉੱਤੇ ਸੜਕਾਂ ਉੱਤੇ ਖੜ੍ਹੀਆਂ ਗੱਡੀਆਂ ਤੇ ਲਾਵਾਰਿਸ ਪਈਆਂ ਗੱਡੀਆਂ ਨੂੰ ਟੋਅ ਕਰਵਾਏਗੀ। ਇਨ੍ਹਾਂ ਗੱਡੀਆਂ ਕਾਰਨ ਬਰਫ ਹਟਾਉਣ ਦੇ ਕੰਮ ਵਿੱਚ ਵੀ ਅੜਿੱਕਾ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਉਹ ਗੱਡੀਆਂ ਵੀ ਸ਼ਾਮਲ ਹਨ ਜਿਹੜੀਆਂ ਸਨੋਅ ਰੂਟਸ ਦੇ ਨਾਲ ਖੜ੍ਹੀਆਂ ਹਨ। ਟੈਗ ਕੀਤੀਆਂ ਗੱਡੀਆਂ ਨੂੰ ਕਾਰ ਕੰਪਾਊਂਡ ਵਿੱਚ ਲਿਜਾਇਆ ਜਾਵੇਗਾ ਤੇ ਰੈਜ਼ੀਡੈਂਟਸ ਸਿਟੀ ਦੇ ਜਿਸ ਹਿੱਸੇ ਵਿੱਚ ਰਹਿੰਦੇ ਹੋਣਗੇ ਉੱਥੋਂ ਦਾ ਪਤਾ ਦੱਸ ਕੇ ਆਪਣੀ ਗੱਡੀ ਨੂੰ ਲੋਕੇਟ ਕਰ ਸਕਣਗੇ। ਦੱਸਿਆ ਗਿਆ ਕਿ ਜਦੋਂ ਬਰਫੀਲਾ ਤੂਫਾਨ ਸ਼ੁਰੂ ਹੋਣ ਵਾਲਾ ਸੀ ਤਾਂ ਸਨੋਅ ਰੂਟਸ ਐਲਾਨੇ ਗਏ ਰਸਤਿਆਂ ‘ਤੇ 72 ਘੰਟਿਆਂ ਲਈ ਪਾਰਕਿੰਗ ਕਰਨ ਦੀ ਮਨਾਹੀ ਸੀ। ਸਿਟੀ ਵੱਲੋਂ ਬਰਫ ਹਟਾਏ ਜਾਣ ਸਮੇਂ ਸੜਕਾਂ ਤੋਂ ਬਰਫ ਹਟਾ ਕੇ ਕਿਨਾਰਿਆਂ ਉੱਤੇ ਸੁੱਟੀ ਜਾਂਦੀ ਹੈ ਤੇ ਜੇ ਇੱਥੇ ਗੱਡੀਆਂ ਖੜ੍ਹੀਆਂ ਹੋਣ ਤਾਂ ਉਨ੍ਹਾਂ ਕਾਰਨਟਰੈਫਿਕ ਵਿੱਚ ਵਿਘਨ ਪੈ ਸਕਦਾ ਹੈ, ਰਾਹਗੀਰਾਂ ਨੂੰ ਦਿੱਕਤ ਆ ਸਕਦੀ ਹੈ ਤੇ ਪਾਰਕਿੰਗ ਵਿੱਚ ਵੀ ਅੜਿੱਕਾ ਆ ਸਕਦਾ ਹੈ। ਸਨੋਅ ਰੂਟਸ ਦੀ ਨਿਸ਼ਾਨਦੇਹੀ ਪਹਿਲਾਂ ਤੋਂ ਹੀ ਕੀਤੀ ਗਈ ਹੈ, ਇਨ੍ਹਾਂ ਵਿੱਚੋਂ ਬਹੁਤੇ ਡਾਊਨਟਾਊਨ ਕੋਰ ਉੱਤੇ ਸਥਿਤ ਹਨ। ਇਨ੍ਹਾਂ ਵਿੱਚ ਸਟਰੀਟਕਾਰ ਰੂਟਸ ਵੀ ਸ਼ਾਮਲ ਹਨ। ਇਸ ਤਰ੍ਹਾਂ ਦੇ ਬਰਫੀਲੇ ਤੂਫਾਨ ਕਾਰਨ ਜਾਂ ਭਾਰੀ ਬਰਫਬਾਰੀ ਦਰਮਿਆਨ ਇਨ੍ਹਾਂ ਨਿਰਧਾਰਤ ਸਨੋਅ ਰੂਟਜ਼ ਉੱਤੇ ਪਾਰਕਿੰਗ ਕਰਨ ਨਾਲ 200 ਡਾਲਰ ਜੁਰਮਾਨਾ ਦੇਣਾ ਪੈ ਸਕਦਾ ਹੈ।

RELATED ARTICLES
POPULAR POSTS