ਰਾਹੁਲ ਗਾਂਧੀ ਦੇ ਕਰੀਬੀ ਨੇ ਟਵਿੱਟਰ ‘ਤੇ ਮੰਗੀ ਰਾਏ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਿਚ ਸੀਐਮ ਚਿਹਰੇ ਨੂੰ ਲੈ ਕੇ ਮਚੇ ਘਮਾਸਾਨ ‘ਚ ਨਵਾਂ ਮੋੜ ਆ ਗਿਆ ਹੈ।
ਰਾਹੁਲ ਗਾਂਧੀ ਦੇ ਕਰੀਬੀ ਨਿਖਿਲ ਅਲਵਾ ਵਲੋਂ ਇਸ ਸਬੰਧੀ ਟਵਿੱਟਰ ‘ਤੇ ਇਕ ਪੋਲ ਸ਼ੁਰੂ ਕੀਤਾ ਗਿਆ ਹੈ। ਜਿਸ ਵਿਚ ਪੁੱਛਿਆ ਗਿਆ ਹੈ ਕਿ ਪੰਜਾਬ ਵਿਚ ਕਾਂਗਰਸ ਦਾ ਸੀਐਮ ਚਿਹਰਾ ਕੌਣ ਹੋਣਾ ਚਾਹੀਦਾ ਹੈ। ਇਸ ਵਿਚ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਚੋਣ ਕੰਪੇਨ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਦਾ ਨਾਮ ਵੀ ਸ਼ਾਮਲ ਹੈ। ਚੌਥਾ ਔਪਸ਼ਨ ਸੀਐਮ ਚਿਹਰੇ ਦੀ ਜ਼ਰੂਰਤ ਨਾ ਹੋਣ ਦਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਇਸੇ ਦੌਰਾਨ ਪੰਜਾਬ ਸਰਕਾਰ ਦੇ ਚਾਰ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਨ ਵਿਚ ਆ ਗਏ ਹਨ। ਇਨ੍ਹਾਂ ਵਿਚ ਬ੍ਰਹਮ ਮਹਿੰਦਰਾ ਤੋਂ ਬਾਅਦ ਹੁਣ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਰਾਣਾ ਗੁਰਜੀਤ ਸਿੰਘ ਦਾ ਸ਼ਾਮਲ ਹੈ। ਇਨ੍ਹਾਂ ਸਾਰਿਆਂ ਦਾ ਕਹਿਣਾ ਹੈ ਕਿ ਕਾਂਗਰਸ ਹਾਈਕਮਾਨ ਨੂੰ ਚਾਹੀਦਾ ਹੈ ਕਿ ਉਹ ਚਰਨਜੀਤ ਸਿੰਘ ਚੰਨੀ ਦੇ ਨਾਮ ਦਾ ਮੁੱਖ ਮੰਤਰੀ ਚਿਹਰੇ ਵਜੋਂ ਐਲਾਨ ਕਰ ਦੇਵੇ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …