ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਖਟੀਮਾ ਵਿਧਾਨ ਸਭਾ ਹਲਕੇ ਲੜਨਗੇ ਚੋਣ
ਨਵੀਂ ਦਿੱਲੀ : ਉਤਰਖੰਡ ਵਿਧਾਨ ਸਭਾ ਦੀਆਂ 70 ਸੀਟਾਂ ਲਈ ਆਉਂਦੀ 14 ਫਰਵਰੀ ਵੋਟਾਂ ਪੈਣੀਆਂ ਹਨ। ਜਿਸ ਦੇ ਚਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਨੇ 59 ਉਮੀਦਵਾਰਾਂ ਦੇ ਨਾਵਾਂ ਐਲਾਨ ਕਰ ਦਿੱਤਾ। ਰਾਜ ਦੇ ਮੌਜੂਦਾ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਖਟੀਮਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਬਾਕੀ ਬਚੀਆਂ 11 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। ਉਤਰਖੰਡ ਵਿਧਾਨ ਸਭਾ ਲਈ ਭਾਜਪਾ ਨੇ ਇਸ ਵਾਰ 5 ਮਹਿਲਾਵਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਅਤੇ 13 ਬ੍ਰਾਹਮਣ ਆਗੂਆਂ ਨੂੰ ਵੀ ਟਿਕਟਾਂ ਦਿੱਤੀਆਂ ਗਈਆਂ ਹਨ। ਉਧਰ ਗੋਆ ਵਿਧਾਨ ਦੀਆਂ 40 ਸੀਟਾਂ ਵਿਚੋਂ ਵੀ ਭਾਰਤੀ ਜਨਤਾ ਪਾਰਟੀ 34 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਲਿਸਟ ‘ਚ ਸਾਬਕਾ ਮੁੱਖ ਮੰਤਰੀ ਮਨੋਹਰ ਪਰੀਕਰ ਦੇ ਪੁੱਤਰ ਉਤਪਲ ਪਰੀਕਰ ਦਾ ਨਾਮ ਸ਼ਾਮਿਲ ਨਹੀਂ ਹੈ। ਉਹ ਪਣਜੀ ਵਿਧਾਨ ਸਭਾ ਹਲਕੇ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਸਨ ਪ੍ਰੰਤੂ ਭਾਰਤੀ ਜਨਤਾ ਪਾਰਟੀ ਨੇ ਉਥੋਂ ਕਿਸ ਹੋਰ ਉਮੀਦਵਾਰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਜਦਕਿ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨਾ ਹਾਲੇ ਬਾਕੀ ਹੈ। ਇਥੇ ਭਾਜਪਾ ਨੇ ਦੋ ਪਤੀ-ਪਤਨੀ ਜੋੜਿਆਂ ਨੂੰ ਵੀ ਚੋਣ ਮੈਦਾਨ ਵਿਚ ਉਤਾਰਿਆ ਹੈ।