ਨਵੀ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਪਹਿਲੇ ਗੇੜ ਦੀ ਵੋਟਿੰਗ 10 ਫਰਵਰੀ ਨੂੰ ਹੋਣੀ ਹੈ ਅਤੇ ਚੋਣ ਸਰਗਰਮੀਆਂ ਵੀ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਇਸੇ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਪਾਰਟੀ ਨੇ ਉਨ੍ਹਾਂ ਨੂੰ ਮੈਨਪੁਰੀ ਦੀ ਕਰਹਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ। ਧਿਆਨ ਰਹੇ ਕਿ ਜਿਸ ਵਿਧਾਨ ਸਭਾ ਹਲਕੇ ਤੋਂ ਅਖਿਲੇਸ਼ ਚੋਣ ਲੜ ਰਹੇ ਹਨ, ਉਸ ਹਲਕੇ ਤੋਂ ਸਮਾਜਵਾਦੀ ਪਾਰਟੀ 2002 ਤੋਂ ਲਗਾਤਾਰ ਜਿੱਤਦੀ ਆ ਰਹੀ ਹੈ। ਇਸ ਤੋਂ ਪਹਿਲਾਂ ਚਰਚਾ ਸੀ ਕਿ ਅਖਿਲੇਸ਼ ਯਾਦਵ ਆਜਮਗੜ੍ਹ ਤੋਂ ਚੋਣ ਲੜ ਸਕਦੇ ਹਨ ਅਤੇ ਅਖਿਲੇਸ਼ ਨੇ ਖੁਦ ਵੀ ਕਿਹਾ ਸੀ ਕਿ ਉਹ ਆਜਮਗੜ੍ਹ ਦੀ ਜਨਤਾ ਕੋਲੋਂ ਪੁੱਛ ਕੇ ਚੋਣ ਮੈਦਾਨ ਵਿਚ ਉਤਰਨਗੇ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …