Breaking News
Home / ਦੁਨੀਆ / ਲਾਹੌਰ ਦੇ ਅਨਾਰਕਲੀ ਬਜ਼ਾਰ ਵਿਚ ਹੋਇਆ ਬੰਬ ਧਮਾਕਾ

ਲਾਹੌਰ ਦੇ ਅਨਾਰਕਲੀ ਬਜ਼ਾਰ ਵਿਚ ਹੋਇਆ ਬੰਬ ਧਮਾਕਾ

ਚਾਰ ਵਿਅਕਤੀਆਂ ਦੀ ਮੌਤ ਤੇ ਕਈ ਜ਼ਖ਼ਮੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਵੀਰਵਾਰ ਨੂੰ ਇਕ ਹੋਰ ਬੰਬ ਧਮਾਕਾ ਹੋ ਗਿਆ। ਵੀਰਵਾਰ ਨੂੰ ਲਾਹੌਰ ਦੇ ਇਤਿਹਾਸਕ ਅਤੇ ਮਸ਼ਹੂਰ ਅਨਾਰਕਲੀ ਬਜ਼ਾਰ ਵਿਚ ਇਹ ਬੰਬ ਧਮਾਕਾ ਹੋਇਆ ਹੈ।ਇਸ ਬੰਬ ਧਮਾਕੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਜ਼ਖ਼ਮੀ ਦੱਸੀ ਜਾ ਰਹੇ ਹਨ। ਜ਼ਖ਼ਮੀਆਂ ਵਿਚੋਂ ਜ਼ਿਆਦਾਤਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਅਨਾਰਕਲੀ ਬਜ਼ਾਰ ਵਿਚ ਅਕਸਰ ਹੀ ਕਾਫੀ ਭੀੜ ਲੱਗੀ ਰਹਿੰਦੀ ਹੈ ਅਤੇ ਇੱਥੇ ਪਾਰਕਿੰਗ ਦੀ ਕੋਈ ਵਿਵਸਥਾ ਨਹੀਂ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਨਾਰਕਲੀ ਬਜ਼ਾਰ ਵਿਚ ਇਕ ਬਾਈਕ ਖੜ੍ਹੀ ਸੀ, ਜਿਸ ਵਿਚ ਆਈ.ਈ.ਡੀ. ਫਿੱਟ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਲਾਹੌਰ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦਾ ਸ਼ਹਿਰ ਹੈ। ਇਥੋਂ ਦੇ ਮੁੱਖ ਮੰਤਰੀ ਉਸਮਾਨ ਬੁਜਦਾਰ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਐਂਟੀ ਟੈਰਰ ਡਿਪਾਰਟਮੈਂਟ ਨੂੰ ਜਾਂਚ ਸੌਂਪੀ ਗਈ ਹੈ। ਮੁੱਖ ਮੰਤਰੀ ਉਸਮਾਨ ਬੁਜਦਾਰ ਵਲੋਂ ਇਸ ਮਾਮਲੇ ਵਿਚ ਪੁਲਿਸ ਨੂੰ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …