ਕੋਵਿਡ ਗਾਈਡ ਲਾਈਨ ਤੋੜਨ ਦੇ ਮਾਮਲੇ ‘ਚ ਘਿਰੇ ਹਨ ਬੈਂਸ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਇਸੇ ਦੌਰਾਨ ਲੁਧਿਆਣਾ ਦੀ ਅਦਾਲਤ ਨੇ ਸਵਾ ਸਾਲ ਪੁਰਾਣੇ ਇਕ ਮਾਮਲੇ ਵਿਚ ਸਿਮਰਜੀਤ ਸਿੰਘ ਬੈਂਸ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਹਨ। ਵਿਧਾਇਕ ਬੈਂਸ ਵਲੋਂ 11 ਅਗਸਤ 2020 ਨੂੰ ਪੁਲਿਸ ਕਮਿਸ਼ਨਰ ਦਫਤਰ ਲੁਧਿਆਣਾ ਦੇ ਸਾਹਮਣੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ।
ਇਸੇ ਦੌਰਾਨ ਪੁਲਿਸ ਨੇ 200 ਵਿਅਕਤੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਸੀ ਅਤੇ ਇਹ ਮਾਮਲਾ ਅਦਾਲਤ ਵਿਚ ਚੱਲ ਰਿਹਾ ਸੀ। ਬੈਂਸ ‘ਤੇ ਆਰੋਪ ਸਨ ਕਿ ਇਸ ਧਰਨਾ ਪ੍ਰਦਰਸ਼ਨ ਦੌਰਾਨ ਕਰੋਨਾ ਗਾਈਡ ਲਾਈਨ ਦੀਆਂ ਧੱਜੀਆਂ ਉਡਾਈਆਂ ਗਈਆਂ ਸਨ। ਇਸ ਮਾਮਲੇ ਵਿਚ ਵਿਧਾਇਕ ਬੈਂਸ ਅਦਾਲਤ ਵਿਚ ਪੇਸ਼ ਨਹੀ ਹੋ ਰਹੇ ਸਨ ਅਤੇ ਇਸ ਕਰਕੇ ਹੀ ਅਦਾਲਤ ਨੇ ਬੈਂਸ ਖਿਲਾਫ 28 ਜਨਵਰੀ ਲਈ ਗ੍ਰਿਫਤਾਰੀ ਵਾਰੰਟ ਵੀ ਜਾਰੀ ਕਰਨ ਦਾ ਆਦੇਸ਼ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਪਹਿਲਾਂ ਵੀ ਇਕ ਮਹਿਲਾ ਵਲੋਂ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …