ਪੰਜਾਬ ਲੋਕ ਕਾਂਗਰਸ 40, ਅਕਾਲੀ ਦਲ ਸੰਯੁਕਤ 12 ਅਤੇ ਬੈਂਸ ਭਰਾ 5 ਸੀਟਾਂ ‘ਤੇ ਲੜਨਗੇ ਚੋਣ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਵੱਲੋਂ ਮਿਲ ਲੜੀਆਂ ਜਾਣਗੀਆਂ। ਚਾਰੇ ਪਾਰਟੀ ਵੱਲੋਂ ਸੀਟਾਂ ਦੀ ਵੰਡ ਸਬੰਧੀ ਵੀ ਸਥਿਤੀ ਸਪੱਸ਼ਟ ਦਿੱਤੀ ਗਈ ਹੈ, ਜਿਸ ਅਨੁਸਾਰ ਭਾਜਪਾ ਪੰਜਾਬ ਵਿਧਾਨ ਸਭਾ ਲਈ 60 ਸੀਟਾਂ ‘ਤੇ, ਪੰਜਾਬ ਲੋਕ ਕਾਂਗਰਸ 40 ਸੀਟਾਂ ‘ਤੇ, ਸ਼੍ਰੋਮਣੀ ਅਕਾਲੀ ਦਲ ਸੰਯੁਕਤ 12 ਸੀਟਾਂ ‘ਤੇ ਅਤੇ ਲੋਕ ਇਨਸਾਫ਼ ਪਾਰਟੀ ਵੱਲੋਂ 5 ਸੀਟਾਂ ‘ਤੇ ਚੋਣ ਲੜੀ ਜਾਵੇਗੀ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਨੂੰ ਲੈ ਕੇ ਜ਼ਿਆਦਾਤਰ ਸੀਟਾਂ ‘ਤੇ ਸਹਿਮਤੀ ਬਣ ਗਈ ਪ੍ਰੰਤੂ ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਸੀਟ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਰਾਜਪੁਰਾ ਵਿਧਾਨ ਸਭਾ ਸੀਟ ਤੋਂ ਭਾਜਪਾ ਪਿਛਲੇ ਕਈ ਸਾਲਾਂ ਤੋਂ ਚੋਣ ਲੜਦੀ ਆ ਰਹੀ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਭਾਜਪਾ ਦੇ ਹਰਜੀਤ ਸਿੰਘ ਗਰੇਵਾਲ ਨੇ ਇਥੋਂ ਚੋਣ ਲੜੀ ਸੀ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲੇ ਕਿਸਾਨੀ ਅੰਦੋਲਨ ਦੇ ਚਲਦਿਆਂ ਆਪਣੀ ਬਿਆਨਬਾਜ਼ੀ ਨੂੰ ਲੈ ਕੇ ਭਾਜਪਾ ਆਗੂ ਹਰਜੀਤ ਗਰੇਵਾਲ ਭਾਜਪਾ ਹਾਈ ਕਮਾਂਡ ਅੱਗੇ ਚੰਗੀ ਥਾਂ ਬਣਾ ਚੁੱਕੇ ਹਨ। ਇਸ ਕਾਰਨ ਭਾਜਪਾ ਹਾਈ ਕਮਾਂਡ ਹਰਜੀਤ ਗਰੇਵਾਲ ਨੂੰ ਇਥੋਂ ਚੋਣ ਮੈਦਾਨ ਵਿਚ ਉਤਾਰਨਾ ਚਾਹੁੰਦੀ ਹੈ। ਜਦਕਿ ਕੈਪਟਨ ਅਮਰਿੰਦਰ ਸਿੰਘ ਕੁੱਝ ਦਿਨ ਪਹਿਲਾਂ ਹੀ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋਏ ਸਮਾਜ ਸੇਵੀ ਜਗਦੀਸ਼ ਜੱਗਾ ਨੂੰ ਚੋਣ ਮੈਦਾਨ ਵਿਚ ਉਤਾਰਨਾ ਚਾਹੁੰਦੇ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …