ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਨੇ ਸੰਸਦ ਮੈਂਬਰ ਦੇ ਤੌਰ ਉੱਤੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਕਿ 23 ਜੂਨ ਨੂੰ ਵੋਟਾਂ ਤੋਂ ਬਾਅਦ ਉਨ੍ਹਾਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕੈਮਰਨ ਸਾਲ 2001 ਤੋਂ ਵਿਟਨੇ ਸੀਟ ਤੋਂ ਸੰਸਦ ਮੈਂਬਰ ਸਨ।
ਇਸ ਤੋਂ ਬਾਅਦ ਉਹ ਸੰਸਦ ਵਿੱਚ ਕੰਸਰਵੇਟਿਵ ਪਾਰਟੀ ਦੇ ਨੇਤਾ ਵਜੋਂ 2005 ਤੱਕ ਰਹੇ ਸਨ। 2010 ਤੋਂ 2016 ਤੱਕ ਛੇ ਸਾਲ ਲਈ ਉਹ ਪ੍ਰਧਾਨ ਮੰਤਰੀ ਰਹੇ। 49 ਸਾਲ ਦੇ ਕੈਮਰਨ ਨੇ 24 ਜੂਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਹਾਲਾਂਕਿ ਉਨ੍ਹਾਂ ਨੇ ਸ਼ੁਰੂਆਤ ਵਿੱਚ ਸੰਕੇਤ ਦਿੱਤੇ ਸਨ ਕਿ ਉਹ ਮੌਜੂਦਾ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਸੰਸਦ ਮੈਂਬਰ ਬਣੇ ਰਹਿਣਗੇ ਪਰ ਅੱਜ ਉਨ੍ਹਾਂ ਇਸ ਭੂਮਿਕਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਕੈਮਰਨ ਨੇ ਇੱਕ ਬਿਆਨ ਜਾਰੀ ਕਰ ਕੇ ਆਖਿਆ ਕਿ ਵਿਟਨੇ ਵਿੱਚ ਹੁਣ ਜ਼ਿਮਨੀ ਚੋਣ ਹੋਵੇਗੀ ਅਜਿਹੇ ਵਿੱਚ ਉਹ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਦੀ ਪੂਰੀ ਹਮਾਇਤ ਕਰਨਗੇ। ਅਜੇ ਤੱਕ ਸਪਸ਼ਟ ਤੱਕ ਨਹੀਂ ਹੋ ਸਕਿਆ ਕਿ ਕੈਮਰਨ ਦੀ ਭਵਿੱਖ ਦੀ ਯੋਜਨਾ ਕੀ ਹੈ।
Check Also
ਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ
ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ …