ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿੱਚ ਨਿੱਤਰੀ ਸੰਯੁਕਤ ਸੰਘਰਸ਼ ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਸ ਬਾਰੇ ਪਾਰਟੀ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਸਮਾਣਾ ਤੋਂ ਰਛਪਾਲ ਸਿੰਘ ਜੋੜਾਮਾਜਰਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ, ਨਾਭਾ ਤੋਂ ਬਰਿੰਦਰ ਕੁਮਾਰ ਬਿੱਟੂ, ਅਜਨਾਲਾ ਤੋਂ ਚਰਨਜੀਤ ਸਿੰਘ ਗਾਲਵ, ਦਾਖਾ ਤੋਂ ਹਰਪ੍ਰੀਤ ਸਿੰਘ ਮੱਖੂ, ਗੁਰਦਾਸਪੁਰ ਤੋਂ ਇੰਦਰਪਾਲ ਸਿੰਘ, ਸ਼ਾਹਕੋਟ ਤੋਂ ਡਾ. ਜਗਤਾਰ ਸਿੰਘ ਚੰਦੀ, ਸੰਗਰੂਰ ਤੋਂ ਜਗਦੀਪ ਮਿੰਟੂ ਤੂਰ ਅਤੇ ਦਿੜ੍ਹਬਾ ਤੋਂ ਮਾਲਵਿੰਦਰ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਚੋਣ ਕਮਿਸ਼ਨ ਨੇ ਸੰਯੁਕਤ ਸੰਘਰਸ਼ ਪਾਰਟੀ ਨੂੰ ਚੋਣ ਨਿਸ਼ਾਨ ‘ਕੱਪ ਪਲੇਟ’ ਵੀ ਜਾਰੀ ਕਰ ਦਿੱਤਾ ਹੈ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …