Breaking News
Home / ਪੰਜਾਬ / ਭਗਵੰਤ ਮਾਨ ਦੇ ਪਿੰਡ ਸਤੌਜ ‘ਚ ਲੱਗੀਆਂ ਰੌਣਕਾਂ

ਭਗਵੰਤ ਮਾਨ ਦੇ ਪਿੰਡ ਸਤੌਜ ‘ਚ ਲੱਗੀਆਂ ਰੌਣਕਾਂ

ਪਿੰਡ ਵਾਸੀਆਂ ਨੇ ਖ਼ੁਸ਼ੀ ਵਿੱਚ ਲੱਡੂ ਵੰਡੇ ਤੇ ਪਾਏ ਭੰਗੜੇ
ਚੀਮਾ ਮੰਡੀ/ਬਿਊਰੋ ਨਿਊਜ਼ : ਅਰਵਿੰਦ ਕੇਜਰੀਵਾਲ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਐੱਮਪੀ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਉਮੀਦਵਾਰ ਐਲਾਨਣ ‘ਤੇ ਜਿੱਥੇ ਲੋਕ ਸਭਾ ਹਲਕਾ ਸੰਗਰੂਰ ਵਿੱਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਦੇ ਲੋਕਾਂ ਤੋਂ ਚਾਅ ਨਹੀਂ ਚੁੱਕਿਆ ਜਾ ਰਿਹਾ ਹੈ। ਸੱਥ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਇੱਕ ਵੱਡੀ ਟੀਵੀ ਸਕਰੀਨ ਲਗਾ ਕੇ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ਦਾ ਪ੍ਰੋਗਰਾਮ ਦੇਖਿਆ। ਜਿਉਂ ਹੀ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਿਆ ਗਿਆ ਤਾਂ ਲੋਕ ਖ਼ੁਸ਼ੀ ਵਿੱਚ ਨੱਚਣ ਲੱਗੇ।
ਪਿੰਡ ਵਾਸੀਆਂ ਨੇ ਲੱਡੂ ਵੰਡੇ ਅਤੇ ਭੰਗੜੇ ਪਾਏ। ਪਿੰਡ ਦੇ ਬਜ਼ੁਰਗਾਂ, ਨੌਜਵਾਨਾਂ ਤੇ ਬੱਚਿਆਂ ਵਿੱਚ ਉਤਸ਼ਾਹ ਸੀ ਤੇ ਉਹ ਆਪੋ-ਆਪਣੇ ਤਰੀਕਿਆਂ ਨਾਲ ਖੁਸ਼ੀ ਦਾ ਇਜ਼ਹਾਰ ਕਰ ਰਹੇ ਸਨ।
ਪਿੰਡ ਵਾਸੀਆਂ ਨੇ ਕਿਹਾ ਕਿ ਜਿੱਥੇ ਭਗਵੰਤ ਮਾਨ ਨੇ ਆਪਣੀ ਕਲਾਕਾਰੀ ਰਾਹੀਂ ਪਿੰਡ ਸਤੌਜ ਦਾ ਨਾਂ ਰੌਸ਼ਨ ਕੀਤਾ ਹੈ, ਉੱਥੇ ਹੁਣ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਕੇ ਪਿੰਡ ਨੂੰ ਵੱਡਾ ਮਾਣ ਦਿੱਤਾ ਹੈ ਤੇ ਭਵਿੱਖ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਬਣ ਕੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾ ਕੇ ਪਿੰਡ ਦਾ ਨਾਂ ਹੋਰ ਉੱਚਾ ਕਰਨਗੇ। ਪਿੰਡ ਵਾਸੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦਾ ਸਾਥ ਦੇਣ ਤਾਂ ਕਿ ਭਗਵੰਤ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਜਾ ਸਕੇ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …