ਫਿਰੋਜ਼ਪੁਰ ਸ਼ਹਿਰੀ ਤੋਂ ਰਾਣਾ ਗੁਰਮੀਤ ਤੇ ਫਾਜ਼ਿਲਕਾ ਤੋਂ ਸੁਰਜੀਤ ਜਿਆਣੀ ਨੂੰ ਚੋਣ ਮੈਦਾਨ ‘ਚ ਉਤਾਰਿਆ
ਨਵੀਂ ਦਿੱਲੀ/ਬਿਊਰੋ ਨਿਊਜ਼ :
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ 34 ਉਮੀਦਵਾਰਾਂ ਵਾਲੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਇਸ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿਚ ਉਤਰ ਰਹੀ ਹੈ। ਭਾਜਪਾ ਵੱਲੋਂ ਕਾਂਗਰਸ ਪਾਰਟੀ ਨੂੰ ਛੱਡ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਨਾਮੀ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਫਿਰੋਜ਼ਪੁਰ ਸ਼ਹਿਰੀ ਅਤੇ ਸੰਗਰੂਰ ਵਿਧਾਨ ਸਭਾ ਹਲਕੇ ਅਰਵਿੰਦ ਖੰਨਾ ਨੂੰ ਟਿਕਟ ਦੇ ਕੇ ਨਿਵਾਜਿਆ ਗਿਆ ਹੈ। ਇਸ ਇਨ੍ਹਾਂ ਜਿਨ੍ਹਾਂ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ ਉਨ੍ਹਾਂ ਵਿਚ ਸੁਜਾਨਪੁਰ ਤੋਂ ਦਿਨੇਸ਼ ਬੱਬੂ, ਦੀਨਾਨਗਰ ਤੋਂ ਰੇਣੂ ਕਸ਼ਯਪ, ਸ੍ਰੀ ਹਰਗੋਬਿੰਦਪੁਰ ਤੋ ਬਲਜਿੰਦਰ ਸਿੰਘ, ਅੰਮ੍ਰਿਤਸਰ ਉਤਰੀ ਤੋਂ ਸੁਖਵਿੰਦਰ ਸਿੰਘ ਪਿੰਟੂ, ਤਰਨ ਤਾਰਨ ਤੋਂ ਨਵਰੀਤ ਸਿੰਘ ਸਫੀਪੁਰ, ਕਪੂਰਥਲਾ ਤੋਂ ਰਣਜੀਤ ਸਿੰਘ ਖੋਜੇਵਾਲਾ, ਜਲੰਧਰ ਪੱਛਮੀ ਮਹਿੰਦਰਪਾਲ ਭਗਤ, ਜਲੰਧਰ ਸੈਂਟਰਲ ਮਨੋਰੰਜਨ ਕਾਲੀਆ, ਜਲੰਧਰ ਉਤਰ ਕ੍ਰਿਸ਼ਨ ਦੇਵ ਭੰਡਾਰੀ, ਮੁਕੇਰੀਆਂ ਜੰਗੀ ਲਾਲ ਮਹਾਜਨ, ਦਸੂਹਾ ਤੋਂ ਰਘੂਨਾਥ ਰਾਣਾ, ਹੁਸ਼ਿਆਰਪੁਰ ਤੋਂ ਤੀਕਸ਼ਣ ਸੂਦ, ਚੱਬੇਵਾਲ ਤੋਂ ਡਾ. ਦਿਲਬਾਗ ਸਿੰਘ, ਗੜ੍ਹਸ਼ੰਕਰ ਤੋਂ ਸ੍ਰੀਮਤੀ ਨਮਿਸ਼ਾ ਮੇਹਤਾ, ਬੰਗਾ ਤੋਂ ਮੋਹਨ ਲਾਲ ਬੰਗਾ, ਬਲਾਚੌਰ ਤੋਂ ਸ੍ਰੀ ਅਸ਼ੋਕ ਬਾਥ, ਫਤਿਹਗੜ੍ਹ ਸਾਹਿਬ ਤੋਂ ਦੀਦਾਰ ਸਿੰਘ ਭੱਟੀ, ਖੰਨਾ ਤੋਂ ਕੰਵਰਵੀਰ ਸਿੰਘ ਟੌਹੜਾ, ਖੰਨਾ ਤੋਂ ਗੁਰਪ੍ਰੀਤ ਸਿੰਘ ਭੱਟੀ, ਲੁਧਿਆਣਾ ਸੈਂਟਰਲ ਤੋਂ ਗੁਰਦੇਵ ਸ਼ਰਮਾ, ਲੁਧਿਆਣਾ ਪੱਛਮੀ ਤੋਂ ਐਡਵੋਕੇਟ ਐਡਵੋਕੇਟ ਬਿਕਰਮ ਸਿੰਘ, ਗਿੱਲ ਤੋਂ ਐਸ. ਆਰ. 2ਲੱਧੜ, ਜਗਰਾਉਂ ਤੋਂ ਕੰਵਰ ਨਰਿੰਦਰ ਸਿੰਘ, ਫਿਰੋਜ਼ਪੁਰ ਤੋਂ ਰਾਣਾ ਗੁਰਮੀਤ ਸਿੰਘ ਸੋਢੀ, ਜਲਾਲਾਬਾਦ ਤੋਂ ਪੂਰਨ ਚੰਦ, ਫਾਜ਼ਿਲਕਾ ਸੁਰਜੀਤ ਜਿਆਣੀ, ਅਬੋਹਰ ਅਰੁਣ ਨਾਰੰਗ, ਮੁਕਤਸਰ ਰਾਜੇਸ਼ ਫਤੇਲਾ, ਫਰੀਦਕੋਟ ਤੋਂ ਗੌਰਵ ਕੱਕੜ, ਭੁੱਚੋ ਮੰਡੀ ਰੁਪਿੰਦਰ ਸਿੰਘ ਸਿੱਧੂ, ਤਲਵੰਡੀ ਸਾਬੋ ਰਵੀਪ੍ਰੀਤ ਸਿੱਧੂ, ਸਰਦੂਲਗੜ੍ਹ ਜਗਜੀਤ ਸਿੰਘ ਮਿਲਖਾ, ਸੰਗਰੂਰ ਤੋਂ ਅਰਵਿੰਦ ਖੰਨਾ ਨੂੰ ਚੋਣ ਮੈਦਾਨ ‘ਚ ਉਤਾਰਿਆ। ਉਧਰ ਭਾਜਪਾ ਨਾਲ ਗੱਠਜੋੜ ਕਰਕੇ ਵਿਧਾਨ ਸਭਾ ਚੋਣਾਂ ਲੜਨ ਵਾਲੇ ਅਕਾਲੀ ਦਲ ਸੰਯੁਕਤ ਵੱਲੋਂ ਵੀ ਆਪਣੇ 12 ਉਮੀਦਵਾਰਾਂ ਦਾ ਐਲਾਨ ਦਿੱਤਾ ਗਿਆ ਹੈ। ਅਕਾਲੀ ਦਲ ਸੰਯੁਕਤ ਵੱਲੋਂ ਜਿਨ੍ਹਾਂ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ ਉਨ੍ਹਾਂ ਵਿਚ ਲਹਿਰਾਗਾਗਾ ਤੋਂ ਪਰਮਿੰਦਰ ਸਿੰਘ ਢੀਂਡਸਾ, ਦਿੜ੍ਹਬਾ ਤੋਂ ਸੋਮਾ ਸਿੰਘ, ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ, ਜੈਤੋ ਤੋਂ ਬੀਬੀ ਪਰਮਜੀਤ ਕੌਰ ਗੁਲਸ਼ਨ, ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਟਿੱਬਾ, ਬਾਘਾਪੁਰਾਣਾ ਤੋਂ ਜਗਤਾਰ ਸਿੰਘ ਰਾਜੇਆਣਾ, ਸੁਨਾਮ ਤੋਂ ਸਨਮੁਖ ਸਿੰਘ ਮੋਖਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਦਕਿ ਦੁਆਬਾ ਵਿਧਾਨ ਸਭਾ ਹਲਕਾ ਫਿਲੌਰ ਤੋਂ ਸਰਵਣ ਸਿੰਘ ਫਿਲੌਰ, ਉੜਮੁੜ ਤੋਂ ਮਨਜੀਤ ਸਿੰਘ ਦਸੂਹਾ, ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸ਼ਾਹੀ, ਖੇਮਕਰਨ ਤੋਂ ਦਲਜੀਤ ਸਿੰਘ ਗਿੱਲ, ਕਾਦੀਆਂ ਤੋਂ ਮਾਸਟਰ ਜੌਹਰ ਸਿੰਘ ਚੋਣ ਮੈਦਾਨ ਵਿਚ ਉਤਾਰਿਆ ਗਿਆਹੈ।