Breaking News
Home / ਭਾਰਤ / ਪ੍ਰਿਅੰਕਾ ਗਾਂਧੀ ਨੇ ਯੂਪੀ ਵਿਧਾਨ ਸਭਾ ਲਈ ਖੁਦ ਨੂੰ ਦੱਸਿਆ ਮੁੱਖ ਮੰਤਰੀ ਦਾ ਚਿਹਰਾ

ਪ੍ਰਿਅੰਕਾ ਗਾਂਧੀ ਨੇ ਯੂਪੀ ਵਿਧਾਨ ਸਭਾ ਲਈ ਖੁਦ ਨੂੰ ਦੱਸਿਆ ਮੁੱਖ ਮੰਤਰੀ ਦਾ ਚਿਹਰਾ

ਕਿਹਾ : ਮੇਰੇ ਤੋਂ ਇਲਾਵਾ ਤੁਹਾਨੂੰ ਯੂਪੀ ‘ਚ ਹੋਰ ਕੋਈ ਚਿਹਰਾ ਆਉਂਦਾ ਹੈ ਨਜ਼ਰ
ਲਖਨਊ/ਬਿਊਰੋ ਨਿਊਜ਼
ਪ੍ਰਿਅੰਕਾ ਗਾਂਧੀ ਨੇ ਸ਼ੁੱਕਰਵਾਰ ਨੂੰ ਯੂਪੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਮੈਨੀਫੈਸਟੋ ਜਾਰੀ ਕੀਤਾ। ਇਸ ਸਮੇਂ ਜਦੋਂ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਯੂਪੀ ‘ਚ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ ਤਾਂ ਇਸ ਜਵਾਬ ਦਿੰਦਿਆਂ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਯੂਪੀ ਵਿਚ ਮੇਰੇ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਚਿਹਰਾ ਨਜ਼ਰ ਆਉਂਦਾ ਹੈ ਯਾਨੀ ਇਸ਼ਾਰਿਆਂ ਇਸ਼ਾਰਿਆਂ ‘ਚ ਉਨ੍ਹਾਂ ਨੇ ਕਿਹਾ ਕਿ ਉਹ ਖੁਦ ਹੀ ਉਹ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਮੈਨੀਫੈਸਟੋ ਜਾਰੀ ਕਰਦੇ ਸਮੇਂ ਪ੍ਰਿਅੰਕਾ ਗਾਂਧੀ ਦੇ ਨਾਲ ਰਾਹੁਲ ਗਾਂਧੀ ਵੀ ਮੌਜੂਦ ਸਨ। ਦੋਵੇਂ ਆਗੂਆਂ ਨੇ ਯੂਪੀ ਚੋਣਾਂ ਦੇ ਲਈ ਭਰਤੀ ਵਿਧਾਨ ਰਿਲੀਜ਼ ਕੀਤਾ। ਪ੍ਰਿਅੰਕਾ ਨੇ ਕਿਹਾ ਕਿ ਨੌਜਵਾਨਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਭਰਤੀ ਵਿਧਾਨ ਤਿਆਰ ਕੀਤਾ ਗਿਆ ਹੈ ਅਤੇ ਯੂਪੀ ‘ਚ ਅਸੀਂ 20 ਲੱਖ ਨੌਕਰੀਆਂ ਦੇਵਾਂਗੇ। ਇਸ ‘ਚ 8 ਲੱਖ ਮਹਿਲਾਵਾਂ ਨੂੰ ਵੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਇਸ ਵਿਧਾਨ ‘ਚ ਦੱਸਿਆ ਹੈ ਕਿ ਅਸੀਂ ਨੌਕਰੀਆਂ ਕਿਵੇਂ ਦੇਵਾਂਗੇ। ਪ੍ਰਿਅੰਕਾ ਨੇ ਕਿਹਾ ਕਿ 12 ਲੱਖ ਅਸਾਮੀਆਂ ਤਾਂ ਇਸ ਸਮੇਂ ਖਾਲੀ ਪਈਆਂ ਹਨ ਜਿਨ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਜੌਬ ਕੈਲੰਡਰ ਬਣਾਵਾਂਗੇ ਜਿਸ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ। ਇਸ ਭਰਤੀ ਪ੍ਰੀਖਿਆ ਲਈ ਕੋਈ ਫੀਸ ਨਹੀਂ ਲਈ ਜਾਵੇਗੀ ਬਲਕਿ ਪ੍ਰੀਖਿਆ ਦੇਣ ਦੇ ਲਈ ਰੇਲ ਅਤੇ ਬੱਸ ਯਾਤਰਾ ਵੀ ਮੁਫ਼ਤ ਕੀਤੀ ਜਾਵੇਗੀ।

 

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …