Breaking News
Home / ਭਾਰਤ / ਕੇਜਰੀਵਾਲ ਦਾ ਦਾਅਵਾ : ਸਰਵੇ ‘ਚ ਚੰਨੀ ਚਮਕੌਰ ਸਾਹਿਬ ਤੋਂ ਚੋਣ ਰਹੇ ਨੇ ਹਾਰ

ਕੇਜਰੀਵਾਲ ਦਾ ਦਾਅਵਾ : ਸਰਵੇ ‘ਚ ਚੰਨੀ ਚਮਕੌਰ ਸਾਹਿਬ ਤੋਂ ਚੋਣ ਰਹੇ ਨੇ ਹਾਰ

ਈਡੀ ਵੱਲੋਂ ਫੜੇ ਨੋਟਾਂ ਦੇ ਬੰਡਲਾਂ ਨੂੰ ਦੇਖ ਹਲਕੇ ਦੇ ਲੋਕ ਹੋਏ ਪ੍ਰੇਸ਼ਾਨ
ਨਵੀਂ ਦਿੱਲੀ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਅਸੀਂ ਇਕ ਚੋਣ ਸਰਵੇ ਕਰਵਾਇਆ ਹੈ ਜਿਸ ਵਿਚ ਚਰਨਜੀਤ ਸਿੰਘ ਚੰਨੀ ਹਲਕਾ ਸ੍ਰੀ ਚਮਕੌਰ ਸਾਹਿਬ ਚੋਣ ਹਾਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕਰਕੇ ਕੀਤਾ ਹੈ। ਉਨ੍ਹਾਂ ਕਿਹਾ ਈਡੀ ਵੱਲੋਂ ਚੰਨੀ ਦੇ ਭਾਣਜੇ ਕੋਲੋਂ ਫੜੇ 10 ਕਰੋੜ ਰੁਪਏ ਨੂੰ ਜਦੋਂ ਟੈਲੀਵਿਜ਼ਨ ‘ਤੇ ਦਿਖਾਇਆ ਜਾਂਦਾ ਹੈ ਇਸ ਨੂੰ ਦੇਖ-ਦੇਖ ਕੇ ਸ੍ਰੀ ਚਮਕੌਰ ਸਾਹਿਬ ਹਲਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਈਡੀ ਦੀ ਰੇਡ ਨੂੰ ਲੈ ਕੇ ਵੀ ਚੰਨੀ ‘ਤੇ ਸ਼ਬਦੀ ਹਮਲਾ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਨਜਾਇਜ਼ ਮਾਈਨਿੰਗ ਕਾਰੋਬਾਰ ਚੰਨੀ ਦੀ ਦੇਖ-ਰੇਖ ਹੇਠ ਚੱਲ ਰਿਹਾ ਇਸ ਵਿਚ ਖੁਦ ਮੁੱਖ ਮੰਤਰੀ ਚਰਨਜੀਤ ਸਿੰਘ ਅਤੇ ਉਸ ਪੂਰਾ ਪਰਿਵਾਰ ਇਸ ਧੰਦੇ ਵਿਚ ਲਿਪਤ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਕਹਿ ਚੁੱਕੇ ਹਨ ਕਿ ਚੰਨੀ ਆਮ ਆਦਮੀ ਨਹੀਂ ਬਲਕਿ ਬੇਈਮਾਨ ਆਦਮੀ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਸੋਚ ਸਮਝ ਕੇ ਬਿਆਨ ਦੇਣ। ਉਨ੍ਹਾਂ ਕੇਜਰੀਵਾਲ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਕੇਜਰੀਵਾਲ ਪਹਿਲਾਂ ਬਿਆਨ ਦਿੰਦੇ ਹਨ ਅਤੇ ਬਾਅਦ ਵਿਚ ਮੁਆਫ਼ੀ ਮੰਗਦੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਅਰਵਿੰਦ ਕੇਜਰੀਵਾਲ ‘ਤੇ ਮਾਣਹਾਨੀ ਦਾ ਕੇਸ ਕਰਨਗੇ।

 

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …