17.8 C
Toronto
Thursday, May 28, 2026
spot_img
Homeਪੰਜਾਬਪੰਜਾਬ ’ਚ ਜਿੱਤ ਪ੍ਰਾਪਤ ਕਰਕੇ ਸੰਯੁਕਤ ਸਮਾਜ ਮੋਰਚਾ ਸਰਕਾਰ ਬਣਾਏਗਾ : ਰਾਜੇਵਾਲ

ਪੰਜਾਬ ’ਚ ਜਿੱਤ ਪ੍ਰਾਪਤ ਕਰਕੇ ਸੰਯੁਕਤ ਸਮਾਜ ਮੋਰਚਾ ਸਰਕਾਰ ਬਣਾਏਗਾ : ਰਾਜੇਵਾਲ

ਸੰਯੁਕਤ ਸਮਾਜ ਮੋਰਚਾ ਵਲੋਂ 7 ਬੁਲਾਰਿਆਂ ਦੇ ਨਾਵਾਂ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੀ ਜਾ ਰਹੀ ਹੈ ਅਤੇ ਸੰਯੁਕਤ ਸਮਾਜ ਮੋਰਚਾ ਨੇ ਬਹੁਤੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ 7 ਬੁਲਾਰਿਆਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਹੈ। ਇਨ੍ਹਾਂ ਬੁਲਾਰਿਆਂ ਵਿਚ ਪ੍ਰੋਫੈਸਰ ਸੰਤੋਖ ਸਿੰਘ, ਤਰਲੋਚਨ ਸਿੰਘ ਲਾਲੀ, ਪ੍ਰੋਫੈਸਰ ਜਗਰੂਪ ਸਿੰਘ, ਜੰਗਵੀਰ ਸਿੰਘ ਚੌਹਾਨ, ਮੁਕੇਸ਼ ਚੰਦਰ ਸ਼ਰਮਾ, ਮਨਜੀਤ ਸਿੰਘ ਰਾਏ ਅਤੇ ਪ੍ਰੋਫੈਸਰ ਮਨਜੀਤ ਸਿੰਘ ਦਾ ਨਾਮ ਸ਼ਾਮਲ ਹੈ।
ਇਸ ਤੋਂ ਪਹਿਲਾਂ ਬਲਬੀਰ ਸਿੰਘ ਰਾਜੇਵਾਲ ਹੋਰਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਪੰਜਾਬ ਵਿਚ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਅਸੀਂ ਸਿਆਸਤ ਵਿਚ ਸੱਤਾ ਦਾ ਸੁੱਖ ਭੋਗਣ ਲਈ ਨਹੀਂ ਆਏ, ਸਗੋਂ ਪੰਜਾਬ ਨੂੰ ਬਚਾਉਣ ਅਤੇ ਸਿਸਟਮ ਵਿਚ ਸੁਧਾਰ ਕਰਨ ਲਈ ਆਏ ਹਾਂ। ਉਨ੍ਹਾਂ ਇਹ ਵੀ ਦੱਸਿਆ ਕਿ ਸੰਯੁਕਤ ਸਮਾਜ ਮੋਰਚੇ ਦਾ ਗੁਰਨਾਮ ਸਿੰਘ ਚਡੂਨੀ ਦੀ ਪਾਰਟੀ ਨਾਲ ਸਮਝੌਤਾ ਹੈ ਅਤੇ ਚਡੂਨੀ ਦੀ ਪਾਰਟੀ ਨੂੰ 10 ਸੀਟਾਂ ਦਿੱਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਅਤੇ ਉਨ੍ਹਾਂ ਦੇ ਸਹਿਯੋਗੀ ਹੁਣ ਤੱਕ 90 ਦੇ ਕਰੀਬ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ।

RELATED ARTICLES
POPULAR POSTS