ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰਾ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਸੰਗਰੂਰ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਨਜ਼ਰ ਆਏ। ਚੋਣ ਕਮਿਸ਼ਨ ਨੇ ਭਗਵੰਤ ਮਾਨ ਨੂੰ ਪ੍ਰਚਾਰ ਦੌਰਾਨ ਕਰੋਨਾ ਨਿਯਮਾਂ ਦੀ ਉਲੰਘਣਾ ਦੇ ਆਰੋਪ ਹੇਠ ਨੋਟਿਸ ਭੇਜ ਕੇ 24 ਘੰਟਿਆਂ ਵਿਚ ਜਵਾਬ ਵੀ ਮੰਗਿਆ ਹੈ। ਚੋਣ ਰਿਟਰਨਿੰਗ ਅਫਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ’ਤੇ ਪੂਰਨ ਪਾਬੰਦੀ ਲਗਾ ਰੱਖੀ ਹੈ, ਤੇ ਭਗਵੰਤ ਮਾਨ ਵੱਲੋਂ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਨਾ ਹੀ ਰੋਡ ਸ਼ੋਅ ਲਈ ਕੋਈ ਮਨਜ਼ੂਰੀ ਲਈ ਗਈ ਸੀ। ਇਸ ਲਈ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਹੈ। ਜ਼ਿਕਰਯੋਗ ਹੈ ਭਗਵੰਤ ਮਾਨ ਦੇ ਸਵਾਗਤ ਲਈ ਸੰਗਰੂਰ ਵਿਖੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਨਰਿੰਦਰ ਕੌਰ ਭਾਰਜ ਦੀ ਅਗਵਾਈ ਹੇਠ ਵੱਡਾ ਇਕੱਠ ਹੋਇਆ ਸੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …