ਕੇਜਰੀਵਾਲ ਵੱਲੋਂ ਕਿਸਾਨ ਚੋਣ ਮੈਨੀਫੈਸਟੋ ਜਾਰੀ, ਦਾਅਵਾ 2018 ਤੱਕ ਪੰਜਾਬ ਦੇ ਗਰੀਬ ਕਿਸਾਨਾਂ ਨੂੰ ਕਰਾਂਗੇ ਕਰਜ਼ ਮੁਕਤ
ਮੋਗਾ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵੱਲੋਂ ਐਤਵਾਰ ਨੂੰ ਬਾਘਾਪੁਰਾਣਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਦੌਰਾਨ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨ ਚੋਣ ਮਨੋਰਥ ਪੱਤਰ ਜਾਰੀ ਕੀਤਾ। ਚੋਣ ਮਨੋਰਥ ਪੱਤਰ ਅਨੁਸਾਰ ਪੰਜਾਬ ਵਿਚ ‘ਆਪ’ ਦੀ ਸਰਕਾਰ ਆਉਣ ‘ਤੇ ਐੱਸਵਾਈਐੱਲ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਕੇ ਉਸ ਦੀ ਰਜਿਸਟਰੀ ਕਿਸਾਨਾਂ ਦੇ ਨਾਂ ਕਰਵਾਈ ਜਾਏਗੀ। ਕਿਸਾਨਾਂ ਨੂੰ 12 ਘੰਟੇ ਮੁਫ਼ਤ ਬਿਜਲੀ ਦਿੱਤੀ ਜਾਏਗੀ। ਕਿਸਾਨਾਂ ਦੀਆਂ ਫ਼ਸਲਾਂ ਦੀਆਂ ਕੀਮਤਾਂ ਬਾਰੇ ਸਵਾਮੀਨਾਥਨ ਰਿਪੋਰਟ 2020 ਤਕ ਲਾਗੂ ਕੀਤੀ ਜਾਏਗੀ। ਅਗਲੇ ਦੋ ਸਾਲ ਬਾਅਦ ਪੰਜਾਬ ਵਿਚ ਕਿਸੇ ਕਿਸਾਨ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਨਹੀਂ ਹੋਣਾ ਪਏਗਾ। ਗ਼ਰੀਬ ਕਿਸਾਨਾਂ ਤੇ ਦਲਿਤਾਂ ਦੇ ਬੈਂਕ ਕਰਜ਼ੇ ਮਾਫ਼ ਕੀਤੇ ਜਾਣਗੇ। 10 ਲੱਖ ਹੋਰ ਪਰਿਵਾਰਾਂ ਨੂੰ ਬੀਪੀਐੱਲ ਸਕੀਮ ਅਧੀਨ ਲਿਆਂਦਾ ਜਾਏਗਾ। ਬੁਢਾਪਾ ਪੈਨਸ਼ਨ ਵਧਾ ਕੇ ਦੋ ਹਜ਼ਾਰ ਰੁਪਏ ਕੀਤੀ ਜਾਏਗੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …