18.3 C
Toronto
Thursday, September 24, 2026
spot_img
Homeਭਾਰਤਪੰਜਾਬ ’ਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਪੰਜਾਬ ’ਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਪੰਜਾਬ ’ਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣਕੈਪਟਨ ਦੀ ਪਾਰਟੀ ਨੂੰ 37 ਅਤੇ ਢੀਂਡਸਾ ਦੀ ਪਾਰਟੀ ਨੂੰ ਮਿਲੀਆਂ 15 ਸੀਟਾਂ
ਨਵੀਂ ਦਿੱਲੀ/ਬਿਊੁਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦੀ ਵੰਡ ਲੈ ਕੇ ਫਾਰਮੂਲਾ ਤੈਅ ਹੋ ਗਿਆ ਹੈ। ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ 37 ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਅਕਾਲੀ ਦਲ ਸੰਯੁਕਤ 15 ਸੀਟਾਂ ’ਤੇ ਚੋਣ ਲੜੇਗੀ। ਇਹ ਐਲਾਨ ਭਾਜਪਾ ਆਗੂ ਜੇਪੀ ਨੱਢਾ ਨੇ ਦਿੱਲੀ ਵਿਚ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਦੀ ਹਾਜ਼ਰੀ ਵਿੱਚ ਸੀਟਾਂ ਦੀ ਵੰਡ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਭਾਜਪਾ ਇਨ੍ਹਾਂ ਚੋਣਾਂ ਨੂੰ ਗੰਭੀਰਤਾ ਨਾਲ ਲੜੇਗੀ।

 

RELATED ARTICLES
POPULAR POSTS