ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਵੱਡਾ ਝਟਕਾ
ਚੰਡੀਗੜ੍ਹ/ਬਿਊਰੋ ਨਿਊਜ਼
ਡਰੱਗ ਮਾਮਲੇ ਵਿਚ ਘਿਰੇ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਅੱਜ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਨਾਲ ਮਜੀਠੀਆ ਦੇ ਵਿਧਾਨ ਸਭਾ ਚੋਣਾਂ ਲੜਨ ਸਬੰਧੀ ਨਾਮਜ਼ਦਗੀ ਪੱਤਰ ਭਰਨ ਨੂੰ ਲੈ ਕੇ ਵੀ ਤਲਵਾਰ ਲਟਕ ਗਈ ਹੈ। ਹੁਣ ਬਿਨਾ ਜ਼ਮਾਨਤ ਤੋਂ ਮਜੀਠੀਆ ਮਿਲਦੇ ਤਾਂ ਪੁਲਿਸ ਉਸ ਨੂੰ ਗਿ੍ਰਫਤਾਰ ਕਰ ਲਵੇਗੀ। ਅਜਿਹੇ ਵਿਚ ਮਜੀਠੀਆ ਲਈ ਮੁਸ਼ਕਲਾਂ ਵਧ ਗਈਆਂ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਮਜੀਠੀਆ ਦੀ ਜ਼ਮਾਨਤ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਹ ਵੀ ਦੱਸਣਯੋਗ ਹੈ ਕਿ ਮਜੀਠੀਆ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲੀ ਹੋਈ ਸੀ, ਜਿਸ ਨੂੰ ਪਿਛਲੇ ਦਿਨੀਂ 18 ਜਨਵਰੀ ਨੂੰ ਹਾਈਕੋਰਟ ਨੇ 24 ਜਨਵਰੀ ਤੱਕ ਵਧਾ ਦਿੱਤਾ ਸੀ। ਅੱਜ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਦੋਵਾਂ ਪੱਖਾਂ ਦੀ ਬਹਿਸ ਸੁਣੀ ਸੀ। ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿਚ ਮਜੀਠੀਆ ’ਤੇ ਗੰਭੀਰ ਆਰੋਪ ਲਗਾਏ ਗਏ ਹਨ। ਇਨ੍ਹਾਂ ਆਰੋਪਾਂ ਵਿਚ ਕਿਹਾ ਗਿਆ ਹੈ ਕਿ ਮਜੀਠੀਆ ਦੀ ਸਰਕਾਰੀ ਰਿਹਾਇਸ਼ ਵਿਚ ਡਰੱਗ ਤਸਕਰ ਠਹਿਰਦੇ ਰਹੇ ਹਨ। ਹਾਲਾਂਕਿ ਅਕਾਲੀ ਦਲ ਅਜਿਹੀਆਂ ਸਾਰੀਆਂ ਗੱਲਾਂ ਨੂੰ ਰਾਜਨੀਤਕ ਬਦਲਾਖੋਰੀ ਦੀ ਕਾਰਵਾਈ ਦੱਸ ਰਿਹਾ ਹੈ।