ਕਿਹਾ : ਜੇ ਪੰਜਾਬ ਸਰਕਾਰ ਕੋਲ ਮਜੀਠੀਆ ਖਿਲਾਫ਼ ਸਬੂਤ ਹਨ ਤਾਂ ਉਹ ਪੇਸ਼ ਕੀਤੇ ਜਾਣ
ਲੁਧਿਆਣਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਬਿਕਰਮ ਸਿੰਘ ਮਜੀਠੀਆ ਮਾਮਲੇ ਨੂੰ ਲੈ ਕੇ ਲੁਧਿਆਣਾ ’ਚ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਚੈਲਿੰਜ ਕਰਦੇ ਹੋਏ ਕਿਹਾ ਕਿ ਜੇਕਰ ਡਰੱਗ ਮਾਮਲੇ ਨੂੰ ਲੈ ਉਨ੍ਹਾਂ ਕੋਲ ਬਿਕਰਮ ਸਿੰਘ ਮਜੀਠੀਆ ਖਿਲਾਫ਼ ਸਬੂਤ ਹਨ ਤਾਂ ਉਹ ਪੇਸ਼ ਕੀਤੇ ਜਾਣ। ਧਿਆਨ ਰਹੇ ਡਰੱਗ ਮਾਮਲੇ ਦਾ ਸਾਹਮਣੇ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗਿ੍ਰਫ਼ਤਾਰੀ ’ਤੇ ਅੱਜ ਹਾਈ ਕੋਰਟ ਨੇ ਫਿਰ ਤਿੰਨ ਦਿਨ ਰੋਕ ਲਗਾ ਦਿੱਤੀ ਹੈ ਹਾਲਾਂਕਿ ਲੰਘੇ ਕੱਲ੍ਹ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਦਿੱਤਾ ਸੀ। ਮਜੀਠੀਆ ਦੇ ਵਕੀਲ ਨੇ ਅੱਜ ਹਾਈ ਕੋਰਟ ’ਚ ਪਟੀਸ਼ਨ ਦਾਖਲ ਕਰਕੇ ਸੁਪਰੀਮ ਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਖਲ ਕਰਨ ਲਈ 7 ਦਿਨ ਦਾ ਸਮਾਂ ਮੰਗਿਆਂ ਸੀ ਪ੍ਰੰਤੂ ਅੱਜ ਹਾਈ ਕੋਰਟ ਨੇ ਤਿੰਨ ਦਿਨ ਦਾ ਸਮਾਂ ਦੇ ਦਿੱਤਾ ਹੈ। ਉਧਰ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦਾ ਮੁੱਖ ਮੰਤਰੀ ਚਿਹਰਾ ਵੀ ਸੁਖਬੀਰ ਸਿੰਘ ਬਾਦਲ ਹੀ ਹੋਣਗੇ। ਇਸ ਸਬੰਧੀ ਜਾਣਕਾਰੀ ਖੁਦ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਅਕਾਲੀ-ਬਸਪਾ ਗੱਠਜੋੜ ਦੀ ਲਹਿਰ ਚੱਲ ਰਹੀ ਹੈ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਗੱਠਜੋੜ 80 ਤੋਂ ਵੱਧ ਸੀਟਾਂ ਹਾਸਲ ਕਰਕੇ ਪੰਜਾਬ ਅੰਦਰ ਸਰਕਾਰ ਬਣਾਏਗਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …