Breaking News
Home / ਪੰਜਾਬ / ਬਿਕਰਮ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ

ਤਿੰਨ ਦਿਨਾਂ ਲਈ ਗਿ੍ਰਫ਼ਤਾਰੀ ’ਤੇ ਲਗਾਈ ਰੋਕ
ਅੰਮਿ੍ਰਤਸਰ/ਬਿਊਰੋ ਨਿਊਜ਼ :
ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗਿ੍ਰਫ਼ਤਾਰੀ ਤੇ ਹਾਈ ਕੋਰਟ ਵਲੋਂ ਤਿੰਨ ਦਿਨ ਦੀ ਰੋਕ ਲਗਾ ਦਿੱਤੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਮਜੀਠੀਆ ਨੇ ਹਾਈ ਕੋਰਟ ਵਲੋਂ ਦਿੱਤੇ ਗਏ ਹੁਕਮਾਂ ਦੀ ਅਪੀਲ ਸੁਪਰੀਮ ਕੋਰਟ ਵਿਚ ਕਰਨਾ ਚਾਹੁੰਦੇ ਹਨ, ਇਸ ਲਈ ਉਨ੍ਹਾਂ ਨੂੰ ਸਮਾਂ ਚਾਹੀਦਾ ਹੈ। ਮਾਨਯੋਗ ਅਦਾਲਤ ਨੇ ਮਜੀਠੀਆ ਦੇ ਵਕੀਲਾਂ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਮਜੀਠੀਆ ਦੀ ਗਿ੍ਰਫ਼ਤਾਰੀ ’ਤੇ ਤਿੰਨ ਦਿਨ ਦੀ ਰੋਕ ਲਗਾਉਂਦੇ ਹੋਏ ਸੁਪਰੀਮ ਕੋਰਟ ਵਿਚ ਅਪੀਲ ਕਰਨ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਹਾਈ ਕੋਰਟ ਨੇ ਮਜੀਠੀਆ ਦੀ ਜ਼ਮਾਨਤ ’ਤੇ ਰੋਕ ਲਗਾ ਦਿੱਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਲਈ ਪੰਜਾਬ ਪੁਲਿਸ ਵੱਲੋਂ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਸੀ।

 

Check Also

ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ

ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …