ਸਮੁੱਚੇ ਕਲਾਕਾਰ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕਿਆਂ ਵਾਲੇ ਦਾ ਮੰਗਲਵਾਰ ਤੜਕੇ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ। ਦੇਵ ਥਰੀਕਿਆਂ ਵਾਲੇ ਦੀ ਉਮਰ 83 ਸਾਲ ਦੱਸੀ ਜਾ ਰਹੀ ਹੈ। ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਸਰੋਤਿਆਂ ਦੀ ਝੋਲੀ ਪਾਉਣ ਵਾਲੇ ਦੇਵ ਥਰੀਕੇ ਦੀ ਕਲਮ ਹਮੇਸ਼ਾ ਪੰਜਾਬ ਦੇ ਸੱਭਿਆਚਾਰ ਦਾ ਸੁਮੇਲ ਬਣ ਕੇ ਰਹੀ। ਦੇਵ ਥਰੀਕੇ ਵਾਲਾ ਦੀ ਕਲਮ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ‘ਮਾਂ ਹੁੰਦੀ ਏ ਮਾਂ ਓ ਦੁਨੀਆ ਵਾਲਿਓ’ ਗੀਤ ਵੀ ਦੇਵ ਥਰੀਕੇ ਦੀ ਕਲਮ ਤੋਂ ਲਿਖਿਆ ਗਿਆ ਸੀ। ਦੇਵ ਥਰੀਕੇ ਦੇ ਅਚਾਨਕ ਸਦੀਵੀ ਵਿਛੋੜੇ ਨਾਲ ਪੰਜਾਬੀ ਸਾਹਿਤ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ, ਜਿਨ੍ਹਾਂ ਦੀ ਹਮੇਸ਼ਾ ਘਾਟ ਰੜਕਦੀ ਰਹੇਗੀ। ਦੇਵ ਥਰੀਕਿਆਂ ਵਾਲੇ ਦੇ ਦਿਹਾਂਤ ’ਤੇ ਸਮੁੱਚੇ ਕਲਾਕਾਰ ਜਗਤ, ਰਾਜਨੀਤਕ, ਧਾਰਮਿਕ ਤੇ ਸਮਾਜਿਕ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …