ਭਗਵੰਤ ਨੇ ਨਵਜੋਤ ਸਿੱਧੂ ਨੂੰ ਵੀ ਦਿੱਤੀ ਨਸੀਹਤ
ਮੁਹਾਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ’ਚ ਸੀਐਮ ਚਿਹਰਾ ਭਗਵੰਤ ਮਾਨ ਨੇ ਅੱਜ ਮੁਹਾਲੀ ਵਿਚ ਪੈ੍ਰਸ ਕਾਨਫਰੰਸ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਲੰਘੇ ਕੱਲ੍ਹ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਜਿਹੜੀ ਬੇਅਦਬੀ ਦੀ ਘਟਨਾ ਹੋਈ ਹੈ, ਉਹ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਹੈ ਅਤੇ ਇਸ ਘਟਨਾ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ। ਇਸ ਤੋਂ ਬਾਅਦ ਭਗਵੰਤ ਮਾਨ ਨੇ ਨਵਜੋਤ ਸਿੱਧੂ ਨੂੰ ਵੀ ਸਿਆਸੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਜੇਕਰ ਇੱਜ਼ਤ ਕਰਵਾਉਣੀ ਹੈ ਤਾਂ ਪਹਿਲਾਂ ਕਰਨੀ ਸਿੱਖੋ। ਭਗਵੰਤ ਮਾਨ ਨੇ ਕਾਂਗਰਸ ਨੂੰ ਕਿਹਾ ਕਿ ਉਹ ਵੀ ਸੀਐਮ ਚਿਹਰੇ ਲਈ ਪੰਜਾਬ ’ਚ ਲੋਕਾਂ ਦੀ ਰਾਏ ਲੈ ਕੇ ਦੇਖ ਲਵੇ। ਇਸ ਮੌਕੇ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸੀ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕੈਪਟਨ ਨੇ ਪੰਜਾਬ ਵਿਚ ਡੀਜੀਪੀ ਅਤੇ ਚੀਫ ਸੈਕਟਰੀ ਵੀ ਪਾਕਿਸਤਾਨ ਦੇ ਕਹਿਣ ’ਤੇ ਹੀ ਲਗਾਇਆ ਸੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਮਾਮਲੇ ਵਿਚ ਕਾਂਗਰਸ ਪਾਰਟੀ ਦੀ ਮਿਲੀਭੁਗਤ ਹੈ ਅਤੇ ਮਜੀਠੀਆ ਦੀ ਗਿ੍ਰਫਤਾਰੀ ਨਾਲ ਕਾਂਗਰਸ ਨੂੰ ਕੋਈ ਫਾਇਦਾ ਨਹੀਂ ਹੋਣਾ। ਉਨ੍ਹਾਂ ਇਹ ਵੀ ਕਿਹਾ ਕਿ ਮਜੀਠੀਆ ਮਾਮਲੇ ’ਤੇ ਪੰਜਾਬ ਸਰਕਾਰ ਕਿੰਨੀ ਕੁ ਗੰਭੀਰ ਹੈ, ਇਹ ਉਸ ’ਤੇ ਹੀ ਨਿਰਭਰ ਕਰਦਾ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …