ਲੰਬੀ ਵਿਧਾਨ ਸਭਾ ਹਲਕੇ ਤੋਂ ਫਿਰ ਲੜਨਗੇ ਚੋਣ
ਲੰਬੀ/ਬਿਊਰੋ ਨਿਊਜ਼
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਪੰਜਾਬ ਦੀ ਸਿਆਸਤ ਨਾਲ ਮੋਹ ਅਜੇ ਵੀ ਬਰਕਰਾਰ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਵੱਡੀ ਉਮਰ ਦੇ ਬਾਵਜੂਦ ਵੀ ਲੰਬੀ ਵਿਧਾਨ ਸਭਾ ਹਲਕੇ ਤੋਂ ਇਸ ਵਾਰ ਫਿਰ ਚੋਣ ਲੜਨ ਲਈ ਤਿਆਰ ਹਨ। ਇਸ ਸਬੰਧੀ ਜਾਣਕਾਰੀ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੇ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਹੀ ਲੰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਸਿਹਤ ਠੀਕ ਨਾ ਹੋਣ ਕਾਰਨ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸ਼ਾਇਦ ਇਸ ਵਾਰ ਚੋਣ ਨਾ ਲੜਨ ਅਤੇ ਉਨ੍ਹਾਂ ਦੀ ਥਾਂ ਹਰਸਿਮਰਤ ਕੌਰ ਬਾਦਲ ਚੋਣ ਲੜਨਗੇ ਪ੍ਰੰਤੂ ਇਨ੍ਹਾਂ ਸਾਰੀਆਂ ਗੱਲਾਂ ’ਤੇ ਵਿਰਾਮ ਲਗਾਉਂਦੇ ਹੋਏ ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਕਾਸ਼ ਸਿੰਘ ਬਾਦਲ ਹੀ ਲੰਬੀ ਤੋਂ ਚੋਣ ਲੜਨਗੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …